ਸੀਨੀਅਰ ਸਿਟੀਜ਼ਨਜ਼ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣ ਸੁਵਿਧਾਵਾਂ : ਏ.ਡੀ.ਸੀ

Friday, Mar 29, 2019 - 04:52 AM (IST)

ਸੀਨੀਅਰ ਸਿਟੀਜ਼ਨਜ਼ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣ ਸੁਵਿਧਾਵਾਂ : ਏ.ਡੀ.ਸੀ
ਹੁਸ਼ਿਆਰਪੁਰ (ਘੁੰਮਣ)-ਸੀਨੀਅਰ ਸਿਟੀਜ਼ਨਾਂ ਨੂੰ ਸੁਵਿਧਾ ਦੇਣ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਾਂ ਨੂੰ ਸੁਰੱਖਿਆ, ਸਿਹਤ ਸੁਵਿਧਾਵਾਂ, ਬੈਂਕਾਂ, ਡਾਕਖਾਨੇ ਅਤੇ ਜੀਵਨ ਬੀਮਾ ਨਿਗਮ ਦੇ ਦਫ਼ਤਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਸਿਟੀਜ਼ਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੁੱਖ ਡਾਕਘਰ ਹੁਸ਼ਿਆਰਪੁਰ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਡਿਸਪਲੇ ਕੀਤਾ ਜਾਵੇ ਅਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਇਨ੍ਹਾਂ ਵਿਅਕਤੀਆਂ ਨੂੰ ਡਾਕਘਰ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹਰਪ੍ਰੀਤ ਸਿੰਘ ਸੂਦਨ ਨੇ ਲੀਡ ਬੈਂਕ ਮੈਨੇਜਰ ਨੂੰ ਵੀ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿਚ ਸਾਰੇ ਬੈਂਕਾਂ ਤੋਂ ਸਰਟੀਫਿਕੇਟ ਲਿਆ ਜਾਵੇ ਕਿ ਸੀਨੀਅਰ ਸਿਟੀਜ਼ਨਾਂ ਲਈ ਬੈਂਕ ਵਿਚ ਅਲੱਗ ਖਿਡ਼ਕੀ, ਪੀਣ ਦਾ ਪਾਣੀ ਅਤੇ ਬੈਠਣ ਦਾ ਪ੍ਰਬੰਧ ਹੈ। ਇਸ ਦੌਰਾਨ ਉਨ੍ਹਾਂ ਮੀਟਿੰਗ ਵਿਚ ਸ਼ਾਮਲ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਉਹ ਆਪਣੀ ਵੋਟ ਦੇ ਨਾਲ-ਨਾਲ ਨੌਜਵਾਨ ਵੋਟਰਾਂ ਅਤੇ ਦਿਵਿਆਂਗਜਨ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਸੁਰਜੀਤ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡੀ.ਐੱਸ.ਪੀ. ਦਲਜੀਤ ਸਿੰਘ ਖੱਖ, ਅਵਤਾਰ ਸਿੰਘ, ਸੁਪਰਡੈਂਟ ਪੰਜਾਬ ਰੋਡਵੇਜ਼ ਗੁਰਬਖ਼ਸ਼ ਸਿੰਘ ਲਾਲ, ਜ਼ਿਲਾ ਲੀਡ ਬੈਂਕ ਮੈਨੇਜਰ ਅਸ਼ੋਕ ਕੁਮਾਰ ਸੁਧਾਵਾ, ਉਪ ਪੋਸਟ ਮਾਸਟਰ ਹੁਸ਼ਿਆਰਪੁਰ ਸਤਪਾਲ ਅਤੇ ਐੱਲ.ਆਈ.ਸੀ. ਤੋਂ ਹਰਦਿਆਲ ਸਿੰਘ ਵੀ ਮੌਜੂਦ ਸਨ।

Related News