ਜ਼ਖਮੀ ਬੇਟੇ ਦੇ ਪਿਤਾ ਨੇ ਪੁਲਸ ਤੋਂ ਕੀਤੀ ਇਨਸਾਫ ਦੀ ਮੰਗ²
Saturday, Mar 30, 2019 - 04:16 AM (IST)
ਹੁਸ਼ਿਆਰਪੁਰ (ਅਮਰਿੰਦਰ)-ਚੱਬੇਵਾਲ ਨਜ਼ਦੀਕੀ ਪਿੰਡ ਮੰਨਣ ਦੇ ਰਹਿਣ ਵਾਲੇ ਬਲਬੀਰ ਸਿੰਘ ਨੇ ਆਪਣੇ ਬੇਟੇ ਰਾਜਨ ’ਤੇ ਹਮਲਾ ਕਰ ਕੇ ਜ਼ਖਮੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਲਈ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲਡ਼ਕਾ ਰਾਜਨ ਟਿਊਸ਼ਨ ਪਡ਼੍ਹ ਕੇ ਜਦ ਵਾਪਸ ਆ ਰਿਹਾ ਸੀ ਤਾਂ ਚੱਗਰਾਂ ਪਿੰਡ ਦੇ ਕੁਝ ਲੋਕਾਂ ਨੇ ਰਾਜਨ ਨਾਲ ਕੁੱਟ-ਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧ ’ਚ ਥਾਣਾ ਚੱਬੇਵਾਲ ਪੁਲਸ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
