ਯੂਨੀਵਰਸਿਟੀ ਵਲੋਂ ਸਫਾਈ ਅਭਿਆਨ ਦੀ ਸ਼ੁਰੂਆਤ

Saturday, Mar 30, 2019 - 04:17 AM (IST)

ਯੂਨੀਵਰਸਿਟੀ ਵਲੋਂ ਸਫਾਈ ਅਭਿਆਨ ਦੀ ਸ਼ੁਰੂਆਤ
ਹੁਸ਼ਿਆਰਪੁਰ (ਚੁੰਬਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਆਗਮਨ ਦੇ 550 ਸਾਲਾ ਦਿਵਸ ਨੂੰ ਸਮਰਪਿਤ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦਾ ਆਰੰਭ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕੈਂਪਸ ਤੋਂ ਕੀਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕੈਂਪਸ ਤੋਂ ਇਲਾਵਾ ਪਿੰਡ ਮਾਣਕੋ, ਪਧਿਆਣਾ, ਡਰੋਲੀ ਕਲਾਂ, ਅਹਿਰਾਣਾ ਕਲਾਂ, ਖਿਆਲਾ, ਚੁਖਿਆਰਾ, ਡਮੁੰਡਾ, ਘੁਡ਼ਿਆਲ ਸਮੇਤ ਕਈ ਪਿੰਡਾਂ ਵਿਚ ਵੀ ਸਫਾਈ ਅਭਿਆਨ ਕੀਤਾ ਗਿਆ। ਸਫਾਈ ਅਭਿਆਨ ਦੇ ਪਹਿਲੇ ਹਿੱਸੇ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਸਫਾਈ ਅਭਿਆਨ ਚਲਾਇਆ ਗਿਆ। ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਕਿ ਜਿੱਥੇ ਸਫਾਈ ਉੱਥੇ ਖੁਦਾਈ ਦੀ ਤੰਦਰੁਸਤੀ ਹੁੰਦੀ ਹੈ। ਡਾ. ਜਤਿੰਦਰ ਸਿੰਘ ਬੱਲ ਨੇ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਅਭਿਆਨ ਤੋਂ ਸਾਨੂੰ ਸਫਾਈ ਕਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Related News