ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ

Thursday, Apr 04, 2019 - 04:19 AM (IST)

ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ
ਹੁਸ਼ਿਆਰਪੁਰ (ਮੋਮੀ)- ਪਿੰਡ ਖੱਖ ਦੀ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਉਪਰਾਲੇ ਨਾਲ ਖੱਖ ਫਾਟਕ ਨਜ਼ਦੀਕ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕਰਵਾਏ ਗਏ ਕੀਰਤਨ ਦਰਬਾਰ ਦੌਰਾਨ ਭਾਈ ਖੁਸ਼ਵੰਤ ਸਿੰਘ ਸੋਹਲਪੁਰ ਵਾਲਿਆਂ ਦੇ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰਦਿਆਂ ਸੇਵਾ ਤੇ ਸਿਮਰਨ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸਮਾਗਮ ਦੀ ਸਮਾਪਤੀ ਕੀਤੀ। ਇਸ ਸਮੇਂ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ, ਗਿਰਦਾਵਰ ਗੁਰਨਾਮ ਸਿੰਘ, ਕੈਪਟਨ ਜਰਨੈਲ ਸਿੰਘ, ਮੋਹਨ ਸਿੰਘ, ਨਰਿੰਦਰ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿੰਘ, ਵਰਿਆਮ ਸਿੰਘ, ਮਲਕੀਤ ਸਿੰਘ, ਅੰਮ੍ਰਿਤਪਾਲ ਸਿੰਘ, ਸਰਪੰਚ ਹਰਜੀਤ ਕੌਰ, ਪੰਚ ਫਕੀਰ ਸਿੰਘ, ਅਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। ਪਿੰਡ ਖੱਖ ਵਿਖੇ ਕਰਵਾਏ ਗਏ ਸਮਾਗਮ ਦੇ ਦ੍ਰਿਸ਼ (ਮੋਮੀ)

Related News