ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

Thursday, Apr 04, 2019 - 04:19 AM (IST)

ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ
ਹੁਸ਼ਿਆਰਪੁਰ (ਜਤਿੰਦਰ)-ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖ਼ਾਲਸਾ ਕਾਲਜ ਗਡ਼੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਵੀਪ ਅਭਿਆਨ ਤਹਿਤ ਵੋਟਰਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪ੍ਰੋ. ਦਵਿੰਦਰ ਕੁਮਾਰ (ਲਾਇਬ੍ਰੇਰੀਅਨ) ਨੇ ਵਿਸ਼ੇਸ਼ ਲੈਕਚਰ ਦੇ ਤਹਿਤ ਸਾਰਿਆਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕੀਤਾ। ਪ੍ਰੋ. ਜਗਦੀਪ ਕੁਮਾਰ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਨੇ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕੀਤਾ। ਪ੍ਰੋ. ਸ਼ਾਇਨਾ ਪਰਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਨੂੰ ਕਿਹਾ। ਸਵੀਪ ਅਭਿਆਨ ਤਹਿਤ ਸਲੋਗਨ ਲਿਖਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਕੈਂਪਸ ਵਿਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਸਾਰਿਆਂ ਨੇ ਮਤਦਾਨ ਕਰਨ ਦੀ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਵੋਟ ਪਾਉਣਾ ਕਿਉਂ ਜ਼ਰੂਰੀ ਹੈ, ਉਸ ਬਾਰੇ ਦੱਸਿਆ।

Related News