18 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ : ਐੱਸ. ਡੀ. ਐੱਮ
Friday, Apr 05, 2019 - 04:20 AM (IST)
ਹੁਸ਼ਿਆਰਪੁਰ (ਝਾਵਰ)-ਅੱਜ ਜਯੋਤੀ ਬਾਲਾ ਮੱਟੂ ਐੱਸ.ਡੀ.ਐੱਮ. (ਦਸੂਹਾ) ਵੱਲੋਂ ਚੋਣਾਂ ਦੇ ਸਬੰਧ ਵਿਚ ਆਪਣੇ ਦਫਤਰ ਵਿਖੇ ਸੁਪਰਵਾਈਜ਼ਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਕਿ ਜੋ ਨੌਜਵਾਨ 18 ਸਾਲ ਦੀ ਉਮਰ ਦੇ ਹੋ ਚੁੱਕੇ ਹਨ, ਉਨ੍ਹਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਵੀ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕਤੰਤਰ ਪ੍ਰਣਾਲੀ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਪੋਲਿੰਗ ਬੂਥਾਂ ਦੇ ਬਾਹਰ ਸਡ਼ਕ ’ਤੇ ਸਪੀਡ ਬ੍ਰੇਕਰ ਬਣਾਉਣ ਤਾਂ ਜੋ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਵਲੋਂ ਹਾਜ਼ਰ ਆਏ ਸਟਾਫ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦਾ ਮੁੱਖ ਮੰਤਵ ਨਿਰਪੱਖ ਤੌਰ ’ਤੇ ਚੋਣ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਾਗੂ ਕਰਨਾ ਹੈ, ਇਸ ਲਈ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਿਆਸੀ ਪਾਰਟੀਆਂ ਨੂੰ ਵੀ ਚੋਣ ਜ਼ਬਤੇ ਦੀ ਪਾਲਣਾ ਨੂੰ ਯਕੀਨੀ ਬਣਾਏ ਰੱਖਣ ਲਈ ਅਪੀਲ ਕੀਤੀ ਗਈ।4ਐਚ.ਐਸ.ਪੀ.ਐਚ.ਝਾਵਰ-7
