60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਗ੍ਰਿਫ਼ਤਾਰ

Friday, Apr 05, 2019 - 04:20 AM (IST)

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਗ੍ਰਿਫ਼ਤਾਰ
ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਸਦਰ ਪੁਲਸ ਨੇ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਤੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਸਦਰ ’ਚ ਮੀਡੀਆ ਦੇ ਸਾਹਮਣੇ ਦੋਸ਼ੀ ਬਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸ਼ੇਰਗਡ਼੍ਹ ਨੂੰ ਪੇਸ਼ ਕਰਦੇ ਐੱਸ. ਐੱਚ. ਓ. ਰਾਜੇਸ਼ ਅਰੋਡ਼ਾ ਨੇ ਦੱਸਿਆ ਕਿ ਦੋਸ਼ੀ ਪੁਲਸ ਨਾਕਾਬੰਦੀ ਨੂੰ ਦੇਖ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਸੀ। ਮੌਕੇ ’ਤੇ ਤੈਨਾਤ ਪੁਲਸ ਪਾਰਟੀ ਨੇ ਦੋਸ਼ੀ ਬਲਜੀਤ ਨੂੰ ਕਾਬੂ ਕਰਕੇ ਗ੍ਰਿਫ਼ਤਾਰ ਕਰਕੇ ਥਾਣੇ ਲੈ ਆਈ। ਥਾਣਾ ਸਦਰ ਪੁਲਸ ਨੇ ਦੋਸ਼ੀ ਬਲਜੀਤ ਦੇ ਖਿਲਾਫ਼ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related News