ਸੇਂਟ ਸੋਲਜਰ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Friday, Apr 05, 2019 - 04:22 AM (IST)
ਹੁਸ਼ਿਆਰਪੁਰ (ਜਸਵਿੰਦਰਜੀਤ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ’ਚ ਪ੍ਰਮਾਤਮਾ ਦਾ ਓਟ-ਆਸਰਾ ਲੈਂਦਿਆਂ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਖਜਿੰਦਰ ਕੌਰ ਦੀ ਅਗਵਾਈ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਖਜਿੰਦਰ ਕੌਰ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2018-2019 ਦਾ ਸਾਰੀਆਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ। ਉਨ੍ਹਾਂ ਸਾਰੇ ਬੱਚਿਆਂ ਨੂੰ ਚੰਗੀ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਅੱਗੇ ਵੀ ਹੋਰ ਮਿਹਨਤ ਕਰਕੇ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ’ਚ ਸਾਰੇ ਬੱਚਿਆਂ ’ਚ ਪ੍ਰਸਾਦਿ ਵਰਤਾਇਆ ਗਿਆ ਤੇ ਗੁਰੂ ਜੀ ਦਾ ਅਤੁੱਟ ਲੰਗਰ ਵੀ ਛਕਾਇਆ ਗਿਆ। ਇਸੇ ਤਰ੍ਹਾਂ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗਡ਼੍ਹਸ਼ੰਕਰ ਅਤੇ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ’ਚ ਵੀ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਸ਼ੈਲੀ ਭੱਲਾ ਅਤੇ ਪ੍ਰਿੰਸੀਪਲ ਸੁਸ਼ੀਲ ਸੈਣੀ ਵੱਲੋਂ ਅਕਾਦਮਿਕ ਸੈਸ਼ਨ 2018-2019 ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਨਵੇਂ ਸੈਸ਼ਨ ਦੌਰਾਨ ਨਵੀਆਂ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਧਾਰਮਕ ਪ੍ਰੋਗਰਾਮਾਂ ਦੌਰਾਨ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਸੀ। ਫੋਟੋ
