ਸਕੂਲਾਂ ’ਚ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

Friday, Apr 05, 2019 - 04:22 AM (IST)

ਸਕੂਲਾਂ ’ਚ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ
ਹੁਸ਼ਿਆਰਪੁਰ (ਪੰਡਿਤ)-ਸਰਕਾਰੀ ਹਾਈ ਸਕੂਲ ਮਿਆਣੀ ’ਚ ਹੋਏ ਇਕ ਸਮਾਗਮ ਦੌਰਾਨ ਪ੍ਰਵਾਸੀ ਪੰਜਾਬੀ ਵੱਲੋਂ ਸਕੂਲ ਦੇ 121 ਵਿਦਿਆਰਥੀਆਂ ਨੂੰ ਬੈਗ ਅਤੇ ਸਟੇਸ਼ਨਰੀ ਵੰਡੀ ਗਈ। ਸਕੂਲ ਮੁਖੀ ਪਰਮਿੰਦਰ ਕੌਰ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਪਰਵਾਸੀ ਪੰਜਾਬੀ ਦਾਨੀ ਸੁਖਵਿੰਦਰ ਸਿੰਘ ਦੀ ਮਦਦ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਇਹ ਸਮੱਗਰੀ ਵੰਡਦੇ ਹੋਏ ਪੰਚ ਸਨੀ ਕੁਮਾਰ ਮਿਆਣੀ, ਪੰਚ ਗੁਰਜੀਤ ਸਿੰਘ ਡਿੰਪਾ, ਬਲਜੀਤ ਸਿੰਘ ਫਰਾਂਸ, ਗੁਰਜੀਤ ਸਿੰਘ ਇਟਲੀ, ਪਰਵਿੰਦਰ ਲਾਡੀ ਨੇ ਪ੍ਰਵਾਸੀ ਪੰਜਾਬੀਆ ਦੇ ਇਸ ਉੱਦਮ ਦੀ ਸ਼ਲਾਘਾ ਕਰਦੇ ਹੋਏ ਪਿੰਡ ਨਾਲ ਸਬੰਧਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਪਿੰਡਾਂ ਅਤੇ ਇਲਾਕਿਆਂ ਵਿਚ ਬੁਨਿਆਦੀ ਸਹੂਲਤਾਂ, ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦਾ ਸਮਾਜਕ ਵਿਕਾਸ ਵਿਚ ਅਹਿਮ ਯੋਗਦਾਨ ਹੈ। ਇਸ ਮੌਕੇ ਸਕੂਲ ਮੁਖੀ ਨੇ ਪਰਵਾਸੀ ਪੰਜਾਬੀ ਦਾਨੀਆਂ ਦੇ ਸੇਵਾ ਮਿਸ਼ਨ ਦੀ ਸ਼ਲਾਘਾ ਕਰਦੇ ਹੋਏ ਸਨਮਾਨਤ ਕੀਤਾ। ਇਸ ਸਮੇਂ ਪਰਵਿੰਦਰ ਸਿੰਘ, ਭੁਪਿੰਦਰ ਕੌਰ, ਕੰਵਲਜੀਤ ਕੌਰ, ਪਰਮਿੰਦਰ ਸਿੰਘ, ਸੱਤਿਆ ਦੇਵੀ, ਪਰਮਜੀਤ ਕੌਰ, ਸ਼ੀਤਲ ਕੌਰ, ਇੰਦਰਜੀਤ ਕੌਰ, ਰਜਿੰਦਰ ਕੌਰ, ਪਲਵਿੰਦਰ ਕੌਰ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।

Related News