ਵੱਖ-ਵੱਖ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ

Tuesday, Apr 09, 2019 - 04:31 AM (IST)

ਵੱਖ-ਵੱਖ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ
ਹੁਸ਼ਿਆਰਪੁਰ (ਗੁਰਮੀਤ)-ਪੰਜਾਬ ਯੂਨੀਵਰਸਟੀ ਚੰਡੀਗਡ਼੍ਹ ਵੱਲੋਂ ਪੀ.ਜੀ.ਡੀ.ਸੀ.ਏ. ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ (ਲਡ਼ਕੀਆਂ) ਚੱਬੇਵਾਲ ਦਾ ਨਤੀਜਾ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਅਨੀਤਾ ਸਿੰਘ ਨੇ ਦੱਸਿਆ ਕਿ ਪੀ.ਜੀ.ਡੀ.ਸੀ.ਏ. ਦੀ ਵਿਦਿਆਰਥਣ ਜਾਗਰਿਤੀ ਨੇ 79.33 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਗੁਰਜੀਤ ਕੌਰ ਨੇ 75.77 ਪ੍ਰਤੀਸ਼ਤ ਪ੍ਰਾਪਤ ਕਰਕੇ ਦੂਜਾ ਅਤੇ ਰਾਜਿੰਦਰ ਕੌਰ ਨੇ 74.44 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿਸੀਪਲ ਡਾ. ਅਨੀਤਾ ਸਿੰਘ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਕਾਲਜ ਸਟਾਫ ਨੂੰ ਵਧਾਈ ਦਿੱਤੀ ।

Related News