ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਕੀਤੀ ਜਾਵੇਗੀ : ਮਨਜੀਤ ਦਸੂਹਾ

Tuesday, Apr 09, 2019 - 04:32 AM (IST)

ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਕੀਤੀ ਜਾਵੇਗੀ : ਮਨਜੀਤ ਦਸੂਹਾ
ਹੁਸ਼ਿਆਰਪੁਰ (ਮੋਮੀ, ਪੰਡਿਤ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਦਸੂਹਾ ਵੱਲੋਂ ਜ਼ਿਲਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸਨਮਾਨਤ ਕੀਤਾ ਗਿਆ। ਲਾਲੀ ਬਾਜਵਾ ਨੂੰ ਸਨਮਾਨਤ ਕਰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਦਾ ਮਾਣ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਰਹਿਨੁਮਾਈ ’ਚ ਜ਼ਿਲਾ ਹੁਸ਼ਿਆਰਪੁਰ ’ਚ ਪਾਰਟੀ ਨੂੰ ਲਾਲੀ ਬਾਜਵਾ ਦੇ ਪ੍ਰਧਾਨ ਬਣਨ ਨਾਲ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ। ਇਸ ਮੌਕੇ ਸਕੱਤਰ ਜਨਰਲ ਸੁਖਵਿੰਦਰ ਸਿੰਘ ਮੂਨਕਾਂ, ਸਰਪੰਚ ਨਵਦੀਪ ਪਾਲ ਸਿੰਘ ਰਿੰਪਾ, ਰਣਧੀਰ ਸਿੰਘ ਭਾਰਜ ਦੋਵੇਂ ਕੋਰ ਕਮੇਟੀ ਮੈਂਬਰ, ਸਨੀ ਝਿੰਗਡ਼ਾ, ਡਾ. ਬਲਵਿੰਦਰ ਸਿੰਘ ਮਰਵਾਹਾ, ਕ੍ਰਿਪਾਲ ਜਾਜਾ, ਰਤਨ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ ਕੋਹਲੀ ਵੀ ਹਾਜ਼ਰ ਸਨ।ਜ਼ਿਲਾ ਪ੍ਰਧਾਨ ਸ਼ਹਿਰੀ ਜਤਿੰਦਰ ਲਾਲੀ ਬਾਜਵਾ ਨੂੰ ਸਨਮਾਨਤ ਕਰਦੇ ਮੀਤ ਪ੍ਰਧਾਨ ਮਨਜੀਤ ਦਸੂਹਾ ਤੇ ਹੋਰ ਅਕਾਲੀ ਵਰਕਰ।

Related News