ਪਾਵਰਕਾਮ ਪੈਨਸ਼ਨਰਜ਼ ਵੱਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ

Thursday, Apr 11, 2019 - 04:32 AM (IST)

ਪਾਵਰਕਾਮ ਪੈਨਸ਼ਨਰਜ਼ ਵੱਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ (ਅਮਰਿੰਦਰ)-ਪੰਜਾਬ ਸਟੇਟ ਪਾਵਰ ਤੇ ਟ੍ਰਾਂਸਮਿਸ਼ਨ ਨਿਗਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ ’ਚ ਹੋਈ। ਬੈਠਕ ’ਚ ਸਮੂਹ ਪੈਨਸ਼ਨਰਾਂ ਨੇ ਹਿੱਸਾ ਲਿਆ ਤੇ ਮੰਗਾਂ ਸਬੰਧੀ ਸਰਕਾਰ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉੁਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੇ ਮੈਨੇਜਮੈਂਟ ਨੇ ਜਲਦ ਪ੍ਰਵਾਨ ਨਾ ਕੀਤੀਆਂ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਸਮੇਂ ਐੱਚ.ਐੱਸ. ਬਲੱਗਣ, ਗੁਰਮੇਲ ਸਿੰਘ, ਅਵਤਾਰ ਸਿੰਘ, ਰਵਿੰਦਰ ਨਾਥ ਸ਼ਰਮਾ, ਗੁਰਮੀਤ ਸਿੰਘ, ਦੀਦਾਰ ਸਿੰਘ, ਪਿਆਰਾ ਰਾਮ, ਦਿਲਬਾਗ ਸਿੰਘ, ਹਰੀ ਰਾਮ, ਰਾਮ ਆਸਰਾ, ਕਮਲਦੇਵ ਸਿੰਘ, ਹਰੀ ਭਗਤ, ਗੁਰਦਿਆਲ ਸਿੰਘ, ਰੌਸ਼ਨ ਲਾਲ, ਬਾਲ ਕ੍ਰਿਸ਼ਨ ਆਦਿ ਹਾਜ਼ਰ ਸਨ। ਕੀ ਹਨ ਮੰਗਾਂ 7ਵੇਂ ਪੇ ਕਮਿਸ਼ਨਰ ਦੀ ਰਿਪੋਰਟ ਜਲਦ ਲਾਗੂ ਕਰਨਾ, 22 ਮਹੀਨਿਆਂ ਦੇ ਡੀ.ਏ. ਦਾ ਬਕਾਇਆ ਜਲਦ ਜਾਰੀ ਕਰਨਾ, ਕੈਸ਼ਲੈੱਸ ਸਕੀਮ ਨੂੰ ਦੁਬਾਰਾ ਸ਼ੁਰੂ ਕਰਨਾ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਕਰਨਾ, ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ ਆਦਿ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਕੀਤੀ।

Related News