ਜ਼ਹਿਰੀਲੀ ਦਵਾਈ ਨਿਗਲਣ ਨਾਲ ਮਹਿਲਾ ਦੀ ਮੌਤ
Thursday, Apr 11, 2019 - 04:32 AM (IST)
ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਚੱਬੇਵਾਲ ਦੇ ਅਧੀਨ ਆਉਂਦੇ ਪਿੰਡ ਵਿਛੋਹੀ ’ਚ ਭੇਤਭਰੀ ਹਾਲਤ ’ਚ 37 ਸਾਲਾ ਬਲਬੀਰ ਕੌਰ ਪਤਨੀ ਅਵਤਾਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਅਨੁਸਾਰ ਮ੍ਰਿਤਕਾ ਨੇ ਦੋਸ਼ੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅੱਜ ਦੇਰ ਸ਼ਾਮ ਚੱਬੇਵਾਲ ਥਾਣੇ ਦੇ ਐੱਸ. ਐੱਚ. ਓ. ਨਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਦੇ ਬਿਆਨ ’ਤੇ ਪੁਲਸ ਨੇ ਦੋਸ਼ੀ ਜੋਗਾ ਸਿੰਘ ਪੁੱਤਰ ਦਰਸ਼ਨ ਸਿੰਘ ਖਿਲਾਫ਼ ਧਾਰਾ 306 ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ’ਚ ਮ੍ਰਿਤਕਾ ਦੇ ਭਰਾ ਸਮੇਤ ਪਰਿਵਾਰ ਨੇ ਦੱਸਿਆ ਕਿ ਵਿਛੋਹੀ ਪਿੰਡ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਸ਼ੀ ਜੋਗਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਜੰਡਿਆਲਾ ਬਲਬੀਰ ਕੌਰ ਨੂੰ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਦੁਖੀ ਹੋ ਕੇ ਉਸ ਨੇ ਕੱਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ।
