ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ

Thursday, Apr 11, 2019 - 04:33 AM (IST)

ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ
ਹੁਸ਼ਿਆਰਪੁਰ (ਜਤਿੰਦਰ)-ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ (ਰਜਿ.) ਗਡ਼੍ਹਦੀਵਾਲਾ ਦੀ ਇਕ ਮੀਟਿੰਗ ਸੋਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪ੍ਰਧਾਨ ਹਰਪਾਲ ਸਿੰਘ ਭੱਟੀ ਅਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ 16ਵਾਂ ਵਿਸ਼ਾਲ ਸਮਾਰੋਹ 21 ਅਪ੍ਰੈਲ ਐਤਵਾਰ ਨੂੰ ਪ੍ਰੀਤ ਫਾਰਮ ਗਡ਼੍ਹਦੀਵਾਲਾ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਡ਼ੀ ਧੂਮਧਾਮ ਨਾਲ ਮਨਾਇਆ ਜਾ ਰਿਹਾ। ਇਸ ਮੌਕੇ ਇਲਾਕੇ ਦੀਆਂ 2 ਲੋਡ਼ਵੰਦ ਲਡ਼ਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ ਅਤੇ ਹਰੇਕ ਜੋਡ਼ੇ ਨੂੰ ਲੋਡ਼ੀਂਦਾ ਸਾਮਾਨ ਵੀ ਦਿੱਤਾ ਜਾਵੇਗਾ। ਇਸ ਮੌਕੇ ਜਰਨੈਲ ਸੋਨੀ ਐਂਡ ਪਾਰਟੀ ਅੰਬੇਡਕਰ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਰੋਹ ਸਬੰਧੀ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਡਾ. ਜਸਪਾਲ ਸਿੰਘ, ਮੀਤ ਪ੍ਰਧਾਨ ਮਾਸਟਰ ਦਲਜੀਤ ਸਿੰਘ, ਕੈਸ਼ੀਅਰ ਸੂਬੇਦਾਰ ਬਚਨ ਸਿੰਘ ਕੁੱਲੀਆਂ, ਮਾਸਟਰ ਰਣਜੀਤ ਸਿੰਘ, ਚੰਦਰ ਸ਼ੇਖਰ ਬੰਟੀ ਨਿਹਾਲਪੁਰ, ਪ੍ਰੈੱਸ ਸਕੱਤਰ ਜਸਪਾਲ ਸਿੰਘ ਬੇਰਛਾ, ਭੁਪਿੰਦਰ ਸਿੰਘ, ਜਸਵੀਰ ਸਿੰਘ ਰਾਹੀ, ਡਾ. ਮਹਿੰਦਰ ਕੁਮਾਰ ਮਲਹੋਤਰਾ, ਡਾ. ਬਲਜੀਤ ਸਿੰਘ, ਲਾਲਾ ਦਾਤਾ, ਕਮਲਜੀਤ ਭਟੋਆ, ਨੰਬਰਦਾਰ ਕਰਮ ਸਿੰਘ, ਨਗਿੰਦਰ ਮਾਂਗਾ, ਅਮਨ ਬਾਹਗਾ, ਪ੍ਰਿੰਸੀਪਲ ਗੁਰਦਿਆਲ ਸਿੰਘ, ਰਵੀ ਕੁਮਾਰ ਆਦਿ ਹਾਜ਼ਰ ਸਨ ।

Related News