ਸ਼ਹੀਦ ਬਾਬਾ ਵਿਸਾਖਾ ਸਿੰਘ ਦਾ ਸਾਲਾਨਾ ਜੋਡ਼ ਮੇਲਾ 13 ਨੂੰ
Thursday, Apr 11, 2019 - 04:33 AM (IST)
ਹੁਸ਼ਿਆਰਪੁਰ (ਬਹਾਦਰ ਖਾਨ)-ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਪੰਜੌਡ਼ਾ ਵਿਖੇ ਸ਼ਹੀਦ ਬਾਬਾ ਵਿਸਾਖਾ ਸਿੰਘ ਦੇ ਧਾਰਮਕ ਸਥਾਨ ਮੱਟ ਸਾਹਿਬ ਵਿਖੇ ਧੰਨ ਧੰਨ ਸੰਤ ਬਾਬਾ ਹਰੀ ਸਿੰਘ ਜੀ ਮਹਾਰਾਜ ਨੈਕੀ ਵਾਲੇ ਅਤੇ ਸੰਤ ਬਾਬਾ ਬਲਵੀਰ ਸਿੰਘ ਜੀ ਡੇਰਾ ਮੰਨਣਹਾਨਾ ਵਾਲਿਆਂ ਨੂੰ ਸਮਰਪਿਤ ਸ਼ਹੀਦ ਬਾਬਾ ਵਿਸਾਖਾ ਸਿੰਘ ਜੀ ਦਾ ਸਾਲਾਨਾ ਜੋਡ਼ ਮੇਲਾ 13 ਅਪ੍ਰੈਲ ਨੂੰ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਸੂਬੇਦਾਰ ਮੇਜਰ ਅਮਰਜੀਤ ਸਿੰਘ ਦੀ ਅਗਵਾਈ ਵਿਚ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅਮਰਜੀਤ ਸਿੰਘ ਪ੍ਰਧਾਨ, ਅਮਰੀਕ ਸਿੰਘ ਲਾਲ ਸੇਠ, ਕਰਨੈਲ ਸਿੰਘ, ਬਲਵੰਤ ਸਿੰਘ, ਜਗਦੀਸ਼ ਸਿੰਘ, ਦਵਿੰਦਰ ਕੌਰ, ਸੁਰਿੰਦਰ ਕੌਰ, ਕਮਲਜੀਤ ਕੌਰ ਤੇ ਮਾ. ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ, 13 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਭਾਈ ਸੁਖਵਿੰਦਰ ਸਿੰਘ ਅਨਮੋਲ ਦਾ ਢਾਡੀ ਜਥਾ ਤੇ ਹੋਰ ਰਾਗੀ ਢਾਡੀ ਜਥੇ ਆਈ ਸੰਗਤ ਨੂੰ ਕਥਾ ਕੀਰਤਨ ਦੁਆਰਾ ਗੁਰਬਾਣੀ ਤੇ ਗੁਰ ਇਤਿਹਾਸ ਰਾਹੀਂ ਨਿਹਾਲ ਕਰਨਗੇ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
