ਲੱਖੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 21 ਹਜ਼ਾਰ ਭੇਟ

Thursday, Apr 11, 2019 - 04:33 AM (IST)

ਲੱਖੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 21 ਹਜ਼ਾਰ ਭੇਟ
ਹੁਸ਼ਿਆਰਪੁਰ (ਝਾਵਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਆਰ.ਟੀ.ਆਈ. ਦੇ ਸਾਬਕਾ ਕਮਿਸ਼ਨਰ ਪੰਜਾਬ ਲਖਵਿੰਦਰ ਸਿੰਘ ਲੱਖੀ, ਜ਼ਿਲਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਰਣਜੀਤ ਸਿੰਘ ਕੈਰੇ, ਸੁਖਵਿੰਦਰਜੀਤ ਸਿੰਘ ਗਿਲਜੀਆਂ ਨੰਬਰਦਾਰ, ਰਣਜੀਤ ਸਿੰਘ ਸਾਬਕਾ ਸਰਪੰਚ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਗਰਨਾ ਸਾਹਿਬ ਬੋਦਲ ਵਿਖੇ ਨਤਮਸਤਕ ਹੋਏ। ਇਸ ਮੌਕੇ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਚੱਲ ਰਹੇ ਗੁਰੂ ਘਰ ਦੇ ਕੰਮਾਂ ਲਈ 21 ਹਜ਼ਾਰ ਰੁਪਏ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਮੈਨੇਜਰ ਰਤਨ ਸਿੰਘ ਨੂੰ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਭੇਟ ਕੀਤਾ ਗਿਆ। ਇਸ ਮੌਕੇ ਮੈਨੇਜਰ ਰਤਨ ਸਿੰਘ ਨੇ ਦੱਸਿਆ ਕਿ ਵਿਸਾਖੀ ਪੁਰਬ ਦੇ ਸਬੰਧ ’ਚ 13 ਤੇ 14 ਅਪ੍ਰੈਲ ਨੂੰ ਦੀਵਾਨ ਸਜਾਏ ਜਾਣਗੇ ਤੇ 15 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਹੋਵੇਗਾ, ਜਦਕਿ ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਜਾਣਗੇ।

Related News