ਸਰਬੱਤ ਦੇ ਭਲੇ ਲਈ ਧਾਰਮਕ ਸਮਾਗਮ
Thursday, Apr 11, 2019 - 04:35 AM (IST)

ਹੁਸ਼ਿਆਰਪੁਰ (ਜਸਵੀਰ)-ਪਿੰਡ ਬਾਹੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਸਰਬੱਤ ਦੇ ਭਲੇ ਲਈ ਧਾਰਮਕ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਹੁਸ਼ਿਆਰਪੁਰ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਜੋ ਕਿ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਪਹੁੰਚੇ, ਨੂੰ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬੈਂਸ ਬਾਹੋਵਾਲ ਅਤੇ ਇਲਾਕੇ ਦੇ ਸਮੂਹ ਅਕਾਲੀ ਵਰਕਰਾਂ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਜੋਤੀ, ਗੁਰਪ੍ਰੀਤ ਸਿੰਘ ਕੋਹਲੀ, ਪਰਮੀਤ ਸਿੰਘ ਬੈਂਸ, ਪਰਮਜੀਤ ਸਿੰਘ ਰੱਕਡ਼, ਸੁਖਜਿੰਦਰ ਸਿੰਘ ਔਜਲਾ, ਮਨਦੀਪ ਸਿੰਘ ਜਸਵਾਲ, ਇੰਦਰਜੀਤ ਸਿੰਘ, ਜਸਪਾਲ ਸਿੰਘ ਕੋਹਲੀ, ਮਨਦੀਪ ਸਿੰਘ ਕੋਟ ਫਤੂਹੀ, ਜੁਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।