ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

Saturday, Apr 13, 2019 - 03:59 AM (IST)

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ
ਹੁਸ਼ਿਆਰਪੁਰ (ਜ.ਬ.)-ਥਾਣਾ ਮਾਡਲ ਟਾਊਨ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਭਰਤ ਸਮੀਹ ਨੇ ਦੱਸਿਆ ਕਿ ਪੁਲਸ ਬੱਸ ਸਟੈਂਡ ਕੋਲ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਜਦ ਇਕ ਨੌਜਵਾਨ ਨੂੰ ਰੋਕ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਨੀਲੇ ਰੰਗ ਦੇ 130 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਦੋਸ਼ੀ ਦੀ ਪਛਾਣ ਵਿਜੇ ਕੁਮਾਰ ਪੁੱਤਰ ਮਨੀ ਲਾਲ ਵਾਸੀ ਕੱਚਾ ਟੋਭਾ ਵਜੋਂ ਹੋਈ। ਪੁਲਸ ਨੇ ਦੋਸ਼ੀ ਵਿਜੇ ਕੁਮਾਰ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related News