ਜਲਿਆਂਵਾਲਾ ਬਾਗ ਯਾਦਗਾਰ ਨੂੰ ਸਮਰਪਿਤ ਸਮਾਗਮ ਕਰਵਾਇਆ

Saturday, Apr 13, 2019 - 04:01 AM (IST)

ਜਲਿਆਂਵਾਲਾ ਬਾਗ ਯਾਦਗਾਰ ਨੂੰ ਸਮਰਪਿਤ ਸਮਾਗਮ ਕਰਵਾਇਆ
ਹੁਸ਼ਿਆਰਪੁਰ (ਬਹਾਦਰ ਖਾਨ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਚੇਲਾ-ਮਖਸੂਸਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੇ ਨਿਰਦੇਸ਼ਾਂ ਅਨੁਸਾਰ ਹਿਸਟਰੀ ਦੇ ਇੰਚਾਰਜ ਪ੍ਰੋ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ਼ ਹੱਤਿਆਕਾਂਡ ਦਾ 100ਵਾਂ ਯਾਦਗਾਰ ਦਿਵਸ ਮਨਾਇਆ ਗਿਆ । ਇਸ ਮੌਕੇ ਸੈਮੀਨਾਰ , ਕਵਿਤਾ ਦੇ ਮੁਕਾਬਲੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ । ਇਸ ਮੌਕੇ ਕਾਲਜ ਕਾਰਜਕਾਰੀ ਪ੍ਰਿੰ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸ਼ਹੀਦਾ ਨੂੰ ਕਦੇ ਵੀ ਭੁਲਾਉਣਾ ਨਹੀ ਚਾਹੀਦਾ , ਜਿਨ੍ਹਾ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਪ੍ਰੋ. ਨਵਜੋਤ ਕੌਰ, ਡਾ. ਸਰੂਪ ਰਾਣੀ ,ਪ੍ਰੋ. ਰਮਨਜੀਤ ਕੌਰ ਤੇ ਪ੍ਰੋ. ਜਸਵੀਰ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

Related News