ਹਵਨ-ਯੱਗ ਕਰਵਾ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

04/14/2019 5:05:12 AM

ਹੁਸ਼ਿਆਰਪੁਰ (ਪੰਡਿਤ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ-ਯੱਗ ਕਰਵਾਇਆ ਗਿਆ, ਜਿਸ ’ਚ ਮੰਤਰਾਂ ਦਾ ਉਚਾਰਨ ਕੀਤਾ ਤੇ ਸੰਸਥਾ ਦੀ ਚਡ਼੍ਹਦੀਕਲਾ ਲਈ ਪ੍ਰਾਰਥਨਾ ਕੀਤੀ ਗਈ। ਹਵਨ ਦੀ ਸਮਾਪਤੀ ’ਤੇ ਬੱਚਿਆਂ ’ਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਨਰਸਰੀ ਤੋਂ ਨੌਵੀਂ ਤੇ 11ਵੀਂ ਜਮਾਤ ਦਾ ਸੈਸ਼ਨ 2018-19 ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਉਨ੍ਹਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉੱਥੇ ਨਵੇਂ ਵਰ੍ਹੇ ’ਚ ਮਿਹਨਤ, ਲਗਨ ਤੇ ਈਮਾਨਦਾਰੀ ਨਾਲ ਪਡ਼੍ਹਾਈ ਕਰਦੇ ਹੋਏ ਨਵੇਂ ਮੁਕਾਮ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ। ਸੰਸਥਾ ਤੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਪ੍ਰਾਰਥਨਾ ਕੀਤੀ ਗਈ। ਇਸ ਧਾਰਮਕ ਪ੍ਰੋਗਰਾਮ ਨੂੰ ਸਫਲ ਬਣਾਉਣ ’ਚ ਸਮੂਹ ਸਕੂਲ ਸਟਾਫ ਨੇ ਸਹਿਯੋਗ ਦਿੱਤਾ।

Related News