ਮਾਮਲਾ ਨਸ਼ੇ ਵਾਲਾ ਪਾਊਡਰ ਦੇਣ ਆਏ ਨੌਜਵਾਨ ਦਾ

04/20/2019 4:27:29 AM

ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਮਾਡਲ ਟਾਊਨ ਪੁਲਸ ਦੇ ਅਧੀਨ ਆਉਂਦੇ ਬੱਸ ਸਟੈਂਡ ਦੇ ਸਾਹਮਣੇ ਮੁਹੱਲਾ ਬੱਸੀ ਖਵਾਜੂ ’ਚ ਦੇਰ ਸ਼ਾਮ ਉਸ ਸਮੇਂ ਹਫੜਾ-ਦਫ਼ੜੀ ਦਾ ਮਾਹੌਲ ਬਣ ਗਿਆ ਜਦ ਮੁਹੱਲੇ ਦੇ ਲੋਕਾਂ ਨੇ ਨਸ਼ੇ ਦੀ ਖੇਪ ਪਹੁੰਚਾਉਣ ਆਏ ਨੌਜਵਾਨ ਨੂੰ ਕਾਬੂ ਕਰ ਲਿਆ। ਲੋਕਾਂ ਨੇ ਦੋਸ਼ੀ ਨੌਜਵਾਨ ਰਾਹੁਲ ਸ਼ਰਮਾ ਦੀ ਜੰਮ ਕੇ ਛਿੱਤਰ ਪਰੇਡ ਕਰ ਕੇ ਥਾਣਾ ਮਾਡਲ ਟਾਊਨ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਭਰਤ ਮਸੀਹ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਰਾਹੁਲ ਸ਼ਰਮਾ ਵਾਸੀ ਕੰਢੀ ਵਾਟਰ ਸ਼ੈੱਡ ਕੋਲੋਂ ਪੁਲਸ ਨੇ 20 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਗ੍ਰਿਫਤਾਰ ਕਰ ਕੇ ਉਸ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਫ਼ੀ ਦਿਨਾਂ ਤੋਂ ਨਸ਼ੇ ਦੀ ਸਪਲਾਈ ਕਰਦਾ ਸੀ ਦੋਸ਼ੀ ਬੱਸੀ ਖਵਾਜੂ ਦੇ ਲੋਕਾਂ ਨੇ ਦੱਸਿਆ ਕਿ ਦੋਸ਼ੀ ਰਾਹੁਲ ਪਿਛਲੇ ਕਾਫੀ ਦਿਨਾਂ ਤੋਂ ਨੌਜਵਾਨਾਂ ਨੂੰ ਨਸ਼ੇ ਦੀ ਸਪਲਾਈ ਦਾ ਕੰਮ ਕਰਦਾ ਸੀ। ਅਸੀਂ ਪੁਲਸ ਨੂੰ ਕਈ ਵਾਰ ਇਸ ਗੱਲ ਦੀ ਸ਼ਿਕਾਇਤ ਵੀ ਕੀਤੀ ਸੀ। ਅੱਜ ਮੁਹੱਲੇ ਦੇ ਲੋਕਾਂ ਨੇ ਦੋੋਸ਼ੀ ਰਾਹੁਲ ਸ਼ਰਮਾ ਨੂੰ ਰੰਗੇ ਹੱਥੀਂ ਕਾਬੂ ਕਰ ਕੇ ਪੁਲਸ ਨੂੰ ਸੂਚਨਾ ਦੇ ਦਿੱਤੀ ਸੀ। ਪੁਲਸ ਰਿਮਾਂਡ ’ਤੇ ਲੈ ਕੇ ਹੋਵੇਗੀ ਪੁੱਛਗਿੱਛ ਐੱਸ. ਐੱਚ. ਓ. ਭਰਤ ਮਸੀਹ ਨੇ ਦੱਸਿਆ ਕਿ ਹੁਸ਼ਿਆਰਪੁਰ ’ਚ ਨਸ਼ੇ ਵਾਲੇ ਪਾਊਡਰ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਦਿਸ਼ਾ ’ਚ ਪੁਲਸ ਵੱਡੇ ਪੈਮਾਨੇ ’ਤੇ ਕੰਮ ਕਰ ਰਹੀ ਹੈ। ਗ੍ਰਿਫ਼ਤਾਰ ਦੋਸ਼ੀ ਰਾਹੁਲ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ। ਪੁੱਛਗਿੱਛ ਉਪਰੰਤ ਹੀ ਪਤਾ ਲੱਗੇਗਾ ਕਿ ਇਸ ’ਚ ਕੌਣ-ਕੌਣ ਲੋਕ ਸ਼ਾਮਲ ਹਨ। ਪੁਲਸ ਨੂੰ ਉਮੀਦ ਹੈ ਕਿ ਇਸ ਗਿਰੋਹ ਦੇ ਨੈੱਟਵਰਕ ਨੂੰ ਬਰੇਕ ਕਰ ਕੇ ਸਾਰੇ ਦੋਸ਼ੀਆਂ ਨੂੰ ਪੁਲਸ ਜਲਦ ਗ੍ਰਿਫ਼ਤਾਰ ਕਰ ਲਵੇਗੀ।

Related News