ਹੁਸ਼ਿਆਰਪੁਰ 'ਚ ਵੱਡੀ ਘਟਨਾ, ਅਣਪਛਾਤਿਆਂ ਨੇ ਇਕ ਘਰ 'ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ

Thursday, Jan 05, 2023 - 06:03 PM (IST)

ਹੁਸ਼ਿਆਰਪੁਰ 'ਚ ਵੱਡੀ ਘਟਨਾ, ਅਣਪਛਾਤਿਆਂ ਨੇ ਇਕ ਘਰ 'ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਮੁਹੱਲਾ ਸਨ ਸਿਟੀ ਵਿਚ ਉਸ ਸਮੇਂ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੀਤੀ ਦੇਰ ਰਾਤ ਕਰੀਬ 2 ਵਜੇ ਅਣਪਛਾਤਿਆਂ ਨੇ ਇਕ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਘਰ ਦੇ ਮਾਲਕ ਅਮਰਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ ਪਰ ਪੁਲਸ ਨੇ ਸੂਚਨਾ ਮਿਲਣ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari
ਇਸ ਸਬੰਧੀ ਜਦੋਂ ਘਰ ਦੇ ਮਾਲਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਘਟਨਾ ਬੀਤੀ ਰਾਤ ਦੀ ਹੈ, ਜਦੋਂ ਉਹ ਸਵੇਰੇ ਉੱਠੇ ਤਾਂ ਵੇਖਿਆ ਕਿ ਘਰ ਦੇ ਬਾਹਰ ਅੱਗ ਲੱਗਣ ਨਾਲ ਕੰਦ ਕਾਲੀ ਹੋਈ ਸੀ ਅਤੇ ਉਨ੍ਹਾਂ ਨੂੰ ਲੱਗਾ ਕਿ ਸ਼ਾਇਦ ਵਿਜਲੀ ਦਾ ਸ਼ਾਟ ਸਰਕਟ ਹੋਇਆ ਹੈ ਪਾਰ ਜਦੋਂ ਉਨ੍ਹਾਂ ਨੇ ਸੀ. ਸੀ. ਟੀ. ਵੀ. ਚੈੱਕ ਕੀਤਾ ਤਾਂ ਉਨ੍ਹਾਂ ਦੇ ਹੋਸ਼ ਹੀ ਉਡ ਗਏ। 

ਇਹ ਵੀ ਪੜ੍ਹੋ : ਸੁਲਝੀ ਗੈਸ ਏਜੰਸੀ ਦੇ ਮੁਲਾਜ਼ਮ ਦੇ ਕਤਲ ਦੀ ਗੁੱਥੀ, 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

PunjabKesari
ਇਸ ਸਬੰਧ ਵਿਚ ਡੀ. ਐੱਸ. ਪੀ. ਸਿਟੀ ਪਾਲਬਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਜਾਂਚ ਕਰ ਰਹੇ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਦੇ ਦਿੱਤਾ ਜਾਵੇਗਾ। 

PunjabKesari

PunjabKesari

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ 12 ਸਰਕਾਰੀ ਸਕੂਲਾਂ ਦਾ ਬਦਲਿਆ ਨਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News