5 ਸਾਲਾ ਬੱਚੇ ਹਰਵੀਰ ਸਿੰਘ ਦੇ ਕਤਲ ਵਿਰੁੱਧ ਖੁੱਡਾ ਵਿਚ ਕੱਢਿਆ ਗਿਆ ਰੋਸ ਮਾਰਚ
Tuesday, Sep 16, 2025 - 03:05 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਅਪਰਾਧਿਕ ਬਿਰਤੀ ਰੱਖਣ ਵਾਲੇ ਪ੍ਰਵਾਸੀਆਂ ਖਿਲਾਫ ਪੰਜਾਬੀਆਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਵਾਸੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸੇ ਦੌਰਾਨ ਹੀ ਹੁਸ਼ਿਆਰਪੁਰ ਵਿਚ ਪੰਜ ਸਾਲ ਦੇ ਬੱਚੇ ਹਰਵੀਰ ਸਿੰਘ ਦਾ ਦਰਿੰਦਗੀ ਨਾਲ ਕੀਤੇ ਗਏ ਕਤਲ ਦੀ ਘਟਨਾ ਦੇ ਵਿਰੋਧ ਵਿਚ ਟਾਂਡਾ ਅਧੀਨ ਆਉਂਦੇ ਪਿੰਡ ਖੁੱਡਾ ਵਿਖੇ ਪਿੰਡ ਵਾਸੀਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ।
ਇਹ ਖ਼ਬਰ ਵੀ ਪੜ੍ਹੋ - Big Breaking: ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ
ਸਮੂਹ ਗ੍ਰਾਮ ਪੰਚਾਇਤ ਅਤੇ ਚਿੰਤਕ ਵਰਗ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕੱਢੇ ਗਏ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਸਰਪੰਚ ਹਰਬੰਸ ਸਿੰਘ ਖੁੱਡਾ, ਮਿਸਲ ਪੰਜ ਆਬ ਤੋਂ ਗੁਰਪ੍ਰੀਤ ਸਿੰਘ ਖੁੱਡਾ , ਨੌਜਵਾਨ ਆਗੂ ਨਵਜੋਤ ਸਿੰਘ ਸੈਣੀ ਮਸੀਤੀ, ਹਰਦੀਪ ਸਿੰਘ ਖੁੱਡਾ ਤੇ ਹੋਰਨਾ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਲਗਾਤਾਰ ਪੰਜਾਬ ਵਿਚ ਪ੍ਰਵਾਸੀਆਂ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਇਸ ਮੌਕੇ ਉਕਤ ਬੁਲਾਰਿਆਂ ਨੇ ਹੁਸ਼ਿਆਰਪੁਰ ਘਟਨਾ ਦੇ ਦੋਸ਼ੀ ਮੁਲਜਮ ਨੂੰ ਸਖ਼ਤ ਤੋਂ ਸਖਤ ਸਜ਼ਾ ਦੇਣ ਦੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਸਤਾ ਹੋਵੇਗਾ ਇਲਾਜ! ਜਾਰੀ ਹੋ ਗਏ ਨਵੇਂ ਹੁਕਮ
ਉੱਧਰ ਦੂਸਰੇ ਪਾਸੇ ਸਰਪੰਚ ਹਰਬੰਸ ਸਿੰਘ ਖੁਡਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਖੁੱਡਾ ਵੱਲੋਂ ਪਰਵਾਸੀਆਂ ਦੇ ਖਿਲਾਫ ਮਤਾ ਪਾਸ ਕਰਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਜਿਨਾਂ ਲੋਕਾਂ ਨੇ ਵੀ ਪਿੰਡ ਵਿੱਚ ਪ੍ਰਵਾਸੀਆਂ ਨੂੰ ਪਨਾਹ ਦਿੱਤੀ ਹੋਈ ਹੈ ਉਹ ਉਨਾਂ ਦੀ ਵੈਰੀਫਿਕੇਸ਼ਨ ਕਰਾਉਣ ਨਹੀਂ ਤਾਂ ਪਨਾਹ ਦੇਣ ਵਾਲੇ ਲੋਕਾਂ ਅਤੇ ਪਰਵਾਸੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਪਾਏ ਗਏ ਮਤੇ ਵਿਚ ਪ੍ਰਵਾਸੀਆਂ ਨੂੰ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਬਣਾਉਣ ਦੀ ਆਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਪਿੰਡ ਵਿਚ ਜਾਂ ਪਿੰਡ ਦੇ ਨਜ਼ਦੀਕ ਕੋਈ ਵੀ ਪਰਵਾਸੀ ਜਮੀਨ ਦੀ ਖਰੀਦ ਦਾਰੀ ਨਹੀਂ ਕਰ ਸਕੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8