ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹੋਈ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ, ਕੈਦੀਆਂ ਨੇ ਲਵਾਇਆ ਟੀਕਾ
Thursday, Apr 01, 2021 - 11:58 AM (IST)
ਹੁਸ਼ਿਆਰਪੁਰ, (ਘੁੰਮਣ)- ਪੰਜਾਬ ਵਿਚ ਲਗਾਤਾਰ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਲੱਗੇ ਹਨ, ਇਸ ਦੇ ਨਾਲ ਹੀ ਕੋਰੋਨਾ ਵੈਕਸੀਨੇਸ਼ਨ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਧਦੇ ਕੋਵਿਡ ਮਾਮਲਿਆਂ ਦੇ ਪ੍ਰਭਾਵ ਤਹਿਤ ਸਿਹਤ ਮਹਿਕਮੇ ਦੀਆਂ ਹਦਾਇਤਾਂ ਮੁਤਾਬਕ ਕੋਵਿਡ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਡ਼ਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੁੱਧਵਾਰ ਜ਼ਿਲ੍ਹਾ ਕੇਂਦਰੀ ਜੇਲ, ਜ਼ਿਲ੍ਹਾ ਕਚਿਹਰੀਆਂ, ਸਰਕਾਰੀ ਕਾਲਜ, ਬੀ. ਡੀ. ਪੀ. ਓ. ਬਲਾਕ-1 ਅਤੇ 2 ਦਫ਼ਤਰਾਂ ’ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਟੀਕਾਕਰਨ ਦੀ ਸ਼ੁਰੂਆਤ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਤੋਂ ਕੀਤੀ ਗਈ।
ਇਹ ਵੀ ਪੜ੍ਹੋ :ਜਲੰਧਰ ਤੋਂ ਵੱਡੀ ਖ਼ਬਰ: ਡਿਊਟੀ ’ਤੇ ਤਾਇਨਾਤ ਏ.ਐੱਸ.ਆਈ. ਦੀ ਗੋਲ਼ੀ ਲੱਗਣ ਨਾਲ ਮੌਤ
ਇਸ ਮੌਕੇ ਜੇਲ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ, ਡਿਪਟੀ ਸੁਪਰਡੈਂਟ ਹਰਭਜਨ ਸਿੰਘ ਤੇ ਤੇਜਪਾਲ ਸਿੰਘ, ਮੈਡੀਕਲ ਅਫਸਰ ਗੁਰਜੀਤ ਸਿੰਘ, ਮਾਸ ਮੀਡੀਆ ਅਫਸਰ ਪ੍ਰਸ਼ੋਤਮ ਲਾਲ, ਮਾਸ ਮੀਡੀਆ ਵਿੰਗ ਤੋਂ ਗੁਰਵਿੰਦਰ ਸ਼ਾਨੇ, ਮਲੂਕਾ ਰਾਮ ਆਦਿ ਵੀ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਘੋਤਡ਼ਾ ਨੇ ਦੱਸਿਆ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਵਾਲਾ ਕੋਈ ਵੀ ਵਿਅਕਤੀ ਆਪਣਾ ਪਛਾਣ ਪੱਤਰ ਦਿਖਾ ਕੇ ਨਜ਼ਦੀਕੀ ਸਿਹਤ ਕੇਂਦਰ ਤੋਂ ਆਪਣਾ ਟੀਕਾਕਰਨ ਕਰਵਾ ਸਕਦਾ ਹੈ। ਸਾਰੇ ਤੰਦਰੁਸਤ ਪੰਜਾਬ ਸਿਹਤ ਕੇਦਰਾਂ ’ਤੇ ਕੋਵਿਡ ਟੀਕਾਕਰਨ ਸਵੇਰੇ 9 ਤੋਂ 3 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਧਰਮਿਕ, ਸਮਾਜਿਕ ਅਤੇ ਸਵੈ ਸੇਵੀ ਸੰਸਥਾਵਾਂ ਦੇ ਮੁਖੀਆਂ ਨੂੰ ਮੀਡੀਆ ਰਾਹੀਂ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਨੂੰ ਟੀਕਾਕਰਨ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਸੀ. ਜੇ. ਐੱਮ. ਸੀ. ਅਮਿਤ ਮਲ੍ਹੱਣ ਦੇ ਸਹਿਯੋਗ ਨਾਲ ਲਾਏ ਕੈਂਪ ਵਿਚ ਕੋਰਟ ਦੇ ਸਟਾਫ਼ ਤੋਂ ਇਲਾਵਾ ਵਕੀਲਾਂ ਦਾ ਟੀਕਾਕਰਨ ਵੀ ਕੀਤਾ ਗਿਆ। ਜ਼ਿਲੇ ਦੀ ਕੇਂਦਰੀ ਜੇਲ ਹੁਸ਼ਿਆਰਪੁਰ ਵਿਚ 459 ਕੈਦੀਆਂ ਅਤੇ ਹਵਾਲਾਤੀਆਂ ਦਾ ਟੀਕਾਕਰਨ ਕਰਕੇ ਜ਼ਿਲ੍ਹਾ ਪੰਜਾਬ ਦਾ ਪਹਿਲਾ ਮੋਹਰੀ ਜ਼ਿਲ੍ਹਾ ਬਣਿਆ, ਜਿੱਥੇ ਸਾਰਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਟੀਚਾ ਹਾਸਲ ਕਰਨ ਵਿਚ ਜੇਲ ਪ੍ਰਬੰਧਕਾਂ ਦਾ ਪੂਰਨ ਸਹਿਯੋਗ ਰਿਹਾ।
ਇਹ ਵੀ ਪੜ੍ਹੋ : 'ਦੋਸਤੀ' ਦੇ ਨਾਂ 'ਤੇ ਕਲੰਕ ਸਾਬਤ ਹੋਇਆ ਨੌਜਵਾਨ, ਘਰੋਂ ਬੁਲਾ ਦੋਸਤ ਨੂੰ ਇੰਝ ਦਿੱਤੀ ਦਰਦਨਾਕ ਮੌਤ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ