ਹੁਸ਼ਿਆਰਪੁਰ: ਥਾਣਾ ਚੱਬੇਵਾਲ 'ਚ ਤਾਇਨਾਤ ਏ. ਐੱਸ. ਆਈ. ਦੀ ਗੋਲ਼ੀ ਲੱਗਣ ਨਾਲ ਮੌਤ
Sunday, Jun 20, 2021 - 10:23 PM (IST)
ਹੁਸਿ਼ਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਫਤਹਿਗੜ੍ਹ ਨਿਆੜਾ ਵਿਖੇ ਸਰਕਾਰੀ ਰਿਵਾਲਵਰ ਸਾਫ਼ ਕਰ ਰਹੇ ਇਕ ਪੁਲਸ ਅਧਿਕਾਰੀ ਦੀ ਰਿਵਾਲਵਰ ਵਿਚੋਂ ਹੀ ਗੋਲ਼ੀ ਚਲਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਪੁੱਤਰ ਕਿਸ਼ਨ ਦਾਸ ਵਾਸੀ ਫਤਹਿਗੜ੍ਹ ਨਿਆੜਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਰਾਜਵੀਰ ਸਿੰਘ ਦੇ ਭਰਾ ਮਨਦੀਪ ਨੇ ਦੱਸਿਆ ਕਿ ਰਾਜਵੀਰ ਸਿੰਘ ਉਸ ਦਾ ਵੱਡਾ ਭਰਾ ਸੀ ਅਤੇ ਚੱਬੇਵਾਲ ਥਾਣੇ ਵਿਚ ਬਤੌਰ ਏ. ਐੱਸ. ਆਈ. ਵਜੋਂ ਸੇਵਾਵਾਂ ਨਿਭਾਅ ਰਹੇ ਰਿਹਾ ਸੀ।
ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ
ਮਨਦੀਪ ਦੇ ਦੱਸਿਆ ਕਿ ਅੱਜ ਸਵੇਰੇ ਉਸ ਦਾ ਭਰਾ ਘਰ ਵਿਚ ਹੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਗੋਲ਼ੀ ਚਲਣ ਦੀ ਆਵਾਜ਼ ਆਈ, ਜਿਸ ਤੋਂ ਤੁਰੰਤ ਬਾਅਦ ਉਹ ਅੰਦਰ ਨੂੰ ਭੱਜੇ ਅਤੇ ਵੇਖਿਆ ਕਿ ਰਾਜਵੀਰ ਸਿੰਘ ਦੇ ਸਿਰ ਵਿਚ ਗੋਲ਼ੀ ਲੱਗੀ ਹੋਈ ਸੀ।
ਇਹ ਵੀ ਪੜ੍ਹੋ: ਜਲੰਧਰ ਦੀ ਪੀ. ਪੀ. ਆਰ. ਮਾਰਕਿਟ ’ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
ਇਸ ਦੇ ਬਾਅਦ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਹੁਸਿ਼ਆਰਪੁਰ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਰਾਜਵੀਰ ਸਿੰਘ ਦੇ ਸਿਰ 'ਚ ਗੋਲ਼ੀ ਲੱਗੀ ਹੋਈ ਸੀ ਅਤੇ ਹਸਪਤਾਲ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ