ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ
Tuesday, Aug 26, 2025 - 01:56 PM (IST)

ਹੁਸ਼ਿਆਰਪੁਰ (ਅਮਰੀਕ)-ਪੰਜਾਬ ਭਰ ਵਿਚ ਭਾਰੀ ਮੀਂਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਪਿੰਡ ਮੰਗੂਵਾਲ ਅੱਡੇ ਨੇੜੇ ਚਿੰਤਪੁਰਨੀ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਤੇਜ ਬਾਰਿਸ਼ ਦੇ ਪ੍ਰਭਾਵ ਕਾਰਨ ਖੱਡ ਵਿੱਚ ਰੁੜ੍ਹ ਗਿਆ।
ਦੱਸ ਦਈਏ ਕਿ ਇਹ ਹਾਈਵੇਅ ਪੰਜਾਬ ਦੇ ਵੱਡੇ ਹਿੱਸੇ ਨੂੰ ਹਿਮਾਚਲ ਨਾਲ ਜੋੜਦਾ ਹੈ ਅਤੇ ਜੇਕਰ 24 ਘੰਟਿਆਂ ਵਿਚ ਤੇਜ਼ ਬਾਰਿਸ਼ ਕਾਰਨ ਇਹ ਹਾਈਵੇਅ ਹੋਰ ਪ੍ਰਭਾਵਿਤ ਹੁੰਦਾ ਹੈ ਤਾਂ ਪੰਜਾਬ ਦਾ ਇਸ ਪਾਸਿਓਂ ਹਿਮਾਚਲ ਨਾਲ ਸੰਪਰਕ ਟੁੱਟ ਸਕਦਾ ਹੈ। ਇਸ ਦੇ ਨਾਲ ਹੀ ਹਿਮਾਚਲ ਵਾਲੇ ਪਾਸੇ ਨਾਲ ਹੁੰਦਾ ਵਪਾਰ ਵੀ ਪ੍ਰਭਾਵਿਤ ਹੋਵੇਗਾ। ਲੋਕਾਂ ਨੇ ਮੰਗ ਕੀਤੀ ਕਿ ਤੁਰੰਤ ਇਸ ਸੜਕ ਦੀ ਮੁਰੰਮਤ ਕੀਤੀ ਜਾਵੇ।
ਇਹ ਵੀ ਪੜ੍ਹੋ: ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਖੜ੍ਹੀ ਹੋਈ ਵੱਡੀ ਮੁਸੀਬਤ
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਤਿੰਨੋਂ ਦਰਿਆਵਾਂ ਰਾਵੀ, ਸਤਲੁਜ ਅਤੇ ਬਿਆਸ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਚੱਕੀ ਰੇਲਵੇ ਪੁਲ ਨੂੰ ਨੁਕਸਾਨ ਪਹੁੰਚਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਰੂਟ ਨੂੰ ਡਾਇਵਰਟ ਕਰਕੇ ਰੇਲ ਗੱਡੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਨਾਲ 90 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕੁਝ ਟਰੇਨਾਂ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਜ਼ਰੀਏ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਤਬਾਹੀ! ਬਿਆਸ ਦਰਿਆ ਨੇ ਤੋੜੇ ਸਾਰੇ ਰਿਕਾਰਡ, ਬੰਨ੍ਹ ਨੂੰ ਬਚਾਉਣ ਲਈ ਵਰਤਿਆ ਜਾ ਰਿਹੈ ਹਰ ਹੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e