ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

Monday, Jul 04, 2022 - 06:32 PM (IST)

ਜਲੰਧਰ (ਧਵਨ)- ਪੰਜਾਬ ਸਰਕਾਰ ਨੇ ਐਤਵਾਰ ਇਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਹੁਸ਼ਿਆਰਪੁਰ-ਚਿੰਤਪੂਰਨੀ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੀ ਰਿਹਾਇਸ਼ ਵਿਖੇ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸੜਕ ਦੀ ਮਾੜੀ ਹਾਲਤ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਖ਼ਸਤਾ ਹਾਲਤ ਸੜਕ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਇਸ ਦੀ ਉਸਾਰੀ ਦਾ ਕੰਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਪਿਛਲੇ ਲੰਬੇ ਸਮੇਂ ਤੋਂ ਖ਼ਸਤਾਹਾਲ ਆਦਮਵਾਲ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਦੀ ਉਮੀਦ ਉਸ ਸਮੇਂ ਪੈਦਾ ਹੋਈ, ਜਦੋਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਆਪਣੇ ਨਿੱਜੀ ਦੌਰੇ ਦੌਰਾਨ ਹੁਸ਼ਿਆਰਪੁਰ ਪਹੁੰਚੇ ਤਾਂ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਪੀ. ਡਬਲਿਊ. ਡੀ. ਮੰਤਰੀ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਜ਼ਿੰਪਾ ਨੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਇਸ ਸਮੱਸਿਆ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ।

PunjabKesari

ਇਹ ਵੀ ਪੜ੍ਹੋ: ਪਰਿਵਾਰ 'ਚ ਮਚਿਆ ਚੀਕ-ਚਿਹਾੜਾ, ਬਿਸਤ ਦੋਆਬ ਨਹਿਰ ’ਚ ਡੁੱਬੀਆਂ ਦੋਵੇਂ ਭੈਣਾਂ ਦੀਆਂ ਲਾਸ਼ਾਂ ਮਿਲੀਆਂ

ਇਸ ਸਮੱਸਿਆ ਦਾ ਪਤਾ ਲੱਗਦਿਆਂ ਹੀ ਪੀ. ਡਬਲਿਊ. ਡੀ. ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਪਣੇ ਵਿਭਾਗ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕੇਂਦਰ ਸਰਕਾਰ ਦਾ ਮਾਮਲਾ ਹੈ ਪਰ ਲੋਕ ਹਿੱਤ ਵਿਚ ਪੰਜਾਬ ਸਰਕਾਰ ਇਸ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰੇਗੀ ਅਤੇ ਜਲਦੀ ਹੀ ਇਸ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ।

ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਨੂੰ ਕਰਨਾ ਪੈਂਦਾ ਹੈ ਮੁਸ਼ਕਿਲਾਂ ਦਾ ਸਾਹਮਣਾ
ਇਸ ਮੌਕੇ ਜ਼ਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਚੁਣੇ ਜਾਣ ਤੋਂ ਬਾਅਦ ਹੀ ਉਨ੍ਹਾਂ ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਸੀ ਪਰ ਕੇਂਦਰ ਸਰਕਾਰ ਨੇ ਸਿਰਫ਼ ਭਰੋਸਾ ਹੀ ਦਿੱਤਾ ਸੀ। ਉਨ੍ਹਾਂ ਕਿਹਾ ਪੰਜਾਬ ਅਤੇ ਹੋਰ ਰਾਜਾਂ ਤੋਂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸੜਕ ਦੀ ਮਾੜੀ ਹਾਲਤ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਖ਼ਸਤਾ ਹਾਲਤ ਸੜਕ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਇਸ ਦੀ ਉਸਾਰੀ ਦਾ ਕੰਮ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਝੰਜੋੜਨ ਵਾਲੀ ਘਟਨਾ, ਕਿਰਲੀ ਵਾਲੀ ਚਾਹ ਪੀਣ ਕਾਰਨ 2 ਬੱਚਿਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News