ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਤੋਂ ਮਿਲੀ ਜ਼ਮਾਨਤ
Friday, Feb 25, 2022 - 12:23 PM (IST)
ਹੁਸ਼ਿਆਰਪੁਰ (ਘੁੰਮਣ)- ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਹੋ ਗਏ। ਉਨ੍ਹਾਂ ਨੂੰ 4 ਨਵੰਬਰ 2019 ਨੂੰ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਸਨ ਪਰ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਪੇਸ਼ੀ ਤੋਂ ਟਾਲਾ ਵੱਟਦੇ ਆ ਰਹੇ ਸਨ। ਆਪਣੇ ਵਕੀਲਾਂ ਐਡਵੋਕੇਟ ਡੀ. ਐੱਸ. ਸੋਬਤੀ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੁਸ਼ਿਆਰਪੁਰ ਦੀ ਮਾਣਯੋਗ ਸੈਸ਼ਨ ਕੋਰਟ ਤੋਂ ਜ਼ਮਾਨਤ ਕਰਵਾ ਲਈ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਹੋਟਲ 'ਚ ਮੁੰਡੇ-ਕੁੜੀ ਨੇ ਖਾਧਾ ਜ਼ਹਿਰ, ਕੁੜੀ ਦੀ ਮੌਤ
ਵਰਨਣਯੋਗ ਹੈ ਕਿ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਅਤੇ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ਵਿਚ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਅਤੇ ਸੱਕਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਹੋਇਆ ਹੈ।
ਸਾਲ 2009 ’ਚ ਕੀਤੀ ਗਈ ਸ਼ਿਕਾਇਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ. ਪੀ. ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120-ਬੀ ਤਹਿਤ ਸਾਜ਼ਿਸ਼ ਕਰਨ, ਧੋਖਾਦੇਹੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚੱਲ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਪੇਸ਼ੀ ਦੌਰਾਨ ਹੁਸ਼ਿਆਰਪੁਰ ਪਹੁੰਚਣ ’ਤੇ ਸ਼ਿਕਾਇਤਕਰਤਾਵਾਂ ਵੱਲੋਂ ਰੋਸ-ਪ੍ਰਦਰਸ਼ਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਨੰਗਲ 'ਚ ਪ੍ਰਿੰਸੀਪਲ ਦੀ ਘਿਨਾਉਣੀ ਹਰਕਤ, ਬੱਚੀਆਂ ਦਾ ਕਰਦਾ ਸੀ ਯੌਨ ਸ਼ੋਸ਼ਣ, ਇਤਰਾਜ਼ਯੋਗ ਤਸਵੀਰਾਂ ਵਾਇਰਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ