ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ

Friday, Oct 29, 2021 - 05:53 PM (IST)

ਹੁਸ਼ਿਆਰਪੁਰ (ਵੈੱਬ ਡੈਸਕ)— ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਹ ਸੰਮਨ ਦੋਹਰੇ ਸੰਵਿਧਾਨ ਦੇ ਮਾਮਲੇ ਨੂੰ ਲੈ ਕੇ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਥੇ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਪੇਸ਼ ਹੋ ਚੁੱਕੇ ਹਨ। 

ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ’ਚ ਬਲਵੰਤ ਸਿੰਘ ਖੇੜਾ ਨਾਮੀ ਇਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਅਦਾਲਤ ਵਿਚ ਪਟੀਸ਼ਨ ਪਾਈ ਗਈ ਸੀ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

ਖੇੜਾ ਨੇ 2009 ਵਿਚ ਹੁਸ਼ਿਆਰਪੁਰ ਅਦਾਲਤ ਵਿਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਅਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ:  ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


shivani attri

Content Editor

Related News