LPG,ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਹੁਸ਼ਿਆਰਪੁਰ ਦੀ DC ਦਾ ਵੱਡਾ ਬਿਆਨ, ਨਵੇਂ ਹੁਕਮ ਹੋ ਗਏ ਜਾਰੀ
Friday, Mar 27, 2026 - 11:22 AM (IST)
ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਕਿਹਾ ਕਿ ਜ਼ਿਲ੍ਹੇ ’ਚ ਐੱਲ. ਪੀ. ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਇਸ ਸਬੰਧ ’ਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਟਰੋਲ ਪੰਪਾਂ ’ਤੇ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਠਰੰਮੇ ਨਾਲ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪੂਰਬ ’ਚ ਪੈਦਾ ਹੋਈ ਸਥਿਤੀ ਨਾਲ ਸੰਕਟ ਜ਼ਰੂਰ ਪੈਦਾ ਹੋਇਆ ਹੈ ਪਰ ਗੈਸ ਅਤੇ ਤੇਲ ਲੋਕਾਂ ਨੂੰ ਲਗਾਤਾਰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਅਤੇ ਗੈਸ ਦੀ ਸਪਲਾਈ ’ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਘਰੇਲੂ ਖ਼ਪਤਕਾਰਾਂ ਲਈ ਐੱਲ. ਪੀ. ਜੀ. ਗੈਸ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਵਪਾਰਕ ਕਾਰਜਾਂ ਲਈ ਵੀ ਲੋੜ ਅਨੁਸਾਰ ਸਿਲਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ ਹਨ੍ਹੇਰੀ-ਝੱਖੜ ਦਾ Alert
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰਕ ਐੱਲ. ਪੀ. ਜੀ. ਸਪਲਾਈ ਸਬੰਧੀ ਨਿਰਧਾਰਤ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਦੋਂਕਿ ਮੈਡੀਕਲ ਅਤੇ ਵਿੱਦਿਅਕ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦਕਿ ਉਦਯੋਗਿਕ ਕੰਟੀਨਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਸੰਤੁਲਨ ਬਣਾਈ ਰੱਖਣ ਅਤੇ ਜ਼ਰੂਰੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਸੀਮਤ ਮਾਤਰਾ ’ਚ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ’ਚ ਕੁਝ ਥਾਵਾਂ ’ਤੇ ਪੈਟਰੋਲ ਪੰਪਾਂ ’ਤੇ ਕਮੀ ਵੇਖੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਪੈਟਰੋਲੀਅਮ ਕੰਪਨੀਆਂ ਨਾਲ ਲਗਾਤਾਰ ਤਾਲਮੇਲ ’ਚ ਹੈ ਅਤੇ ਸਥਿਤੀ ਬਿਲਕੁਲ ਠੀਕ ਹੈ। ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਚ ਨਾ ਆਉਣ ਅਤੇ ਜਮ੍ਹਾਂਖੋਰੀ ਤੋਂ ਬਚਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਸਮੇਂ ਸਿਰ ਦਿਸ਼ਾ-ਨਿਰਦੇਸ਼ ਮਿਲ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਸਬੰਧਤ ਕੰਪਨੀਆਂ ਨਾਲ ਤਾਲਮੇਲ ਕਰਕੇ ਜ਼ਰੂਰੀ ਕਦਮ ਚੁੱਕ ਰਿਹਾ ਹੈ।
ਇਹ ਵੀ ਪੜ੍ਹੋ: ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ ਲਾਏ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
