ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ 3 ਪਿੰਡਾਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

Wednesday, May 26, 2021 - 04:19 PM (IST)

ਹੁਸ਼ਿਆਰਪੁਰ/ਟਾਂਡਾ ਉੜਮੁੜ- ਪੰਜਾਬ ਵਿਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪਿੰਡਾਂ ਵਿਚ ਵੱਧਦੇ ਕੋਰੋਨਾ ਦੇ ਕਹਿਰ ਦਰਮਿਆਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਉਤੇ ਕਾਬੂ ਪਾਉਣ ਲਈ ਠੀਕਰੀ ਪਹਿਰਾ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਬਲਾਕ ਚੱਕੋਵਾਲ ਦੇ ਪਿੰਡ ਘਾਸੀਪੁਰ, ਅੱਜੋਵਾਲ ਅਤੇ ਫਤਿਹਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਇਹ ਵੱਡੀ ਰਾਹਤ

ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਮਹਿਕਮੇ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪਾਜ਼ੇਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਕਿਸਾਨੀ ਘੋਲ ਦੇ 6 ਮਹੀਨੇ ਪੂਰੇ ਹੋਣ ’ਤੇ ਜਲੰਧਰ ’ਚ ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਬਲਾਕ ਚੱਕੋਵਾਲ ਦੇ ਪਿੰਡ ਘਾਸੀਪੁਰ, ਅੱਜੋਵਾਲ ਅਤੇ ਫਤਿਹਪੁਰ ਦੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲ੍ਹਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪਹਿਲਾਂ ਪੂਰੇ ਟੱਬਰ ਨੂੰ ਵਿਖਾਏ ਕੈਨੇਡਾ ਜਾਣ ਦੇ ਸੁਫ਼ਨੇ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News