ਹੁਸ਼ਿਆਰਪੁਰ ਜ਼ਿਲਾ ਮੈਜਿਸਟ੍ਰੇਟ ਨੇ ਦੁਕਾਨਾਂ ਖੋਲ੍ਹਣ ਲਈ ਦਿੱਤੀ ਇਹ ਛੋਟ

05/07/2020 4:18:08 PM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਛੋਟ ਦੇ ਸਮੇਂ ਨੂੰ ਵਧਾਉਂਦੇ ਹੋਏ 7 ਮਈ ਤੋਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਉਨ੍ਹਾਂ ਸਾਰੀਆਂ ਦੁਕਾਨਾਂ ਨੂੰ ਛੋਟ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਪਿਛਲੇ ਹੁਕਮਾਂ 'ਚ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਛੋਟ ਦੌਰਾਨ ਪਿਛਲੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਜ਼ਿਲਾ ਵਾਸੀਆਂ ਦੀ ਸੁਵਿਧਾ ਲਈ ਜ਼ਰੂਰੀ ਵਸਤਾਂ ਦੀ ਹੋਮ ਡਿਲਿਵਰੀ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ: ਜਲੰਧਰ: 'ਕੋਰੋਨਾ' ਕਾਰਨ ਮਰੇ ਨੌਜਵਾਨ ਦਾ ਪ੍ਰਸ਼ਾਸਨ ਨੇ ਕੀਤਾ ਸਸਕਾਰ, ਨਹੀਂ ਹੋ ਸਕਿਆ ਸ਼ਾਮਲ ਪਰਿਵਾਰ

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉਹ ਦੁਕਾਨਦਾਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਪਣੇ ਪਛਾਣ ਪੱਤਰ ਜਾਂ ਦੁਕਾਨ ਦੇ ਹੋਰ ਕਾਗਜਾਤ ਨਾਲ ਮੂਵਮੈਂਟ ਕਰ ਸਕਦੇ ਹਨ।

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਬਲਿਕ ਡੀਲਿੰਗ ਲਈ ਬੈਂਕ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ, ਜਦਕਿ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਬੈਂਕ ਆਪਣਾ ਦਫਤਰੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਛੋਟ ਦੌਰਾਨ 4 ਮਈ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਅਤੇ ਜੇਕਰ ਇਸ ਸਬੰਧੀ ਉਲੰਘਣਾ ਸਾਹਮਣੇ ਆਈ ਤਾਂ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਇਸ ਬਜ਼ੁਰਗ ਜੋੜੇ ਦੀ 'ਗੋਲਡਨ ਜੁਬਲੀ' 'ਤੇ ਪੁਲਸ ਨੇ ਸੰਜੋਏ ਯਾਦਗਾਰੀ ਪਲ (ਤਸਵੀਰਾਂ)

shivani attri

This news is Content Editor shivani attri