ਹੁਸ਼ਿਆਰਪੁਰ ਵਿਖੇ 10.90 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

Thursday, Sep 30, 2021 - 02:55 PM (IST)

ਹੁਸ਼ਿਆਰਪੁਰ ਵਿਖੇ 10.90 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਹੁਸ਼ਿਆਰਪੁਰ (ਘੁੰਮਣ, ਰਾਕੇਸ਼)-ਜ਼ਿਲ੍ਹਾ ਪੁਲਸ ਨੇ 10 ਲੱਖ 90 ਹਜ਼ਾਰ ਰੁਪਏ ਡਰੱਗ ਮਨੀ ਅਤੇ 70 ਗ੍ਰਾਮ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਡੀ. ਐੱਸ. ਪੀ. (ਡੀ) ਰਾਕੇਸ਼ ਕੁਮਾਰ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਨੇ ਕਮੇਟੀ ਘਰ ਟੀ-ਪੁਆਇੰਟ ਨੇੜੇ ਨਾਕਾਬੰਦੀ ਕਰਕੇ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪਵਿੱਤਰ ਸਿੰਘ ਵਾਸੀ ਹਸਲਪੁਰ (ਪਟਿਆਲਾ), ਸੰਜੇ ਯਾਦਵ ਵਾਸੀ ਪਾਤਡ਼ਾਂ, ਨਰਿੰਦਰ ਸਿੰਘ ਵਾਸੀ ਭਾਮੀਆਂ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਕੀ ਮੰਨ ਗਏ ਨਵਜੋਤ ਸਿੰਘ ਸਿੱਧੂ? ਮੁੱਖ ਮੰਤਰੀ ਚੰਨੀ ਨਾਲ ਅੱਜ ਕਰਨਗੇ ਮੁਲਾਕਾਤ

ਐੱਸ. ਪੀ. ਸੰਧੂ ਨੇ ਦੱਸਿਆ ਕਿ ਸਮੱਗਲਰਾਂ ਦਾ ਮੁੱਖ ਸਰਗਨਾ ਅਮਰੀਕ ਸਿੰਘ ਵਾਸੀ ਸਰਹੰਦ ਰੋਡ ਪਟਿਆਲਾ, ਜਿਸ ਦੇ ਖਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਸੀ. ਐਕਟ ਦੇ ਮੁਕੱਦਮੇ ਦਰਜ ਹਨ, ਪੁਲਸ ਨੂੰ ਲੋਡ਼ੀਂਦਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕ ਖਿਲਾਫ਼ ਥਾਣਾ ਮਾਹਿਲਪੁਰ ਵਿਚ 8 ਕਿਲੋ ਹੈਰੋਇਨ ਦਾ ਮਾਮਲਾ ਦਰਜ ਹੈ ਅਤੇ ਪੁਲਸ ਟੀਮਾਂ ਵੱਲੋਂ ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਗਲਰਾਂ ਕੋਲ ਕਰੇਟਾ ਕਾਰ ਐੱਚ. ਆਰ. 06 ਜ਼ੈੱਡ 9009 ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਸਿੰਘ ਖਿਲਾਫ਼ 4 ਮੁਕੱਦਮੇ ਦਰਜ ਹਨ ਅਤੇ 2 ਮੁਕੱਦਮਿਆਂ ਵਿਚ ਉਸ ਨੂੰ ਸਜ਼ਾ ਹੋ ਚੁੱਕੀ ਹੈ, ਜਿਨ੍ਹਾਂ ’ਚੋਂ ਇਕ ਉਹ ਜ਼ਮਾਨਤ ’ਤੇ ਹੈ। ਸੰਜੇ ਯਾਦਵ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ 8 ਮੁਕੱਦਮੇ ਦਰਜ ਹਨ, ਜਿਨ੍ਹਾਂ ’ਚੋਂ ਇਕ ਵਿਚ ਸਜ਼ਾ ਹੋ ਚੁੱਕੀ ਹੈ ਅਤੇ ਉਹ ਜ਼ਮਾਨਤ ’ਤੇ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News