ਚਿੱਟਾ ਵੇਚਣ ਆਏ ਤਸਕਰ ਦਾ ਲੋਕਾਂ ਨੇ ਚੜਿ੍ਹਆ ਕੁਟਾਪਾ, ਵੀਡੀਓ ਵਾਇਰਲ

08/30/2019 1:56:33 PM

ਹੁਸ਼ਿਆਰਪੁਰ (ਅਮਰੀਕ ਕੁਮਾਰ) - ਹੁਸ਼ਿਆਰਪੁਰ ਦੇ ਪਿੰਡ ਬੁਲੋਵਾਲ ਦੇ ਲੋਕਾਂ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇਕ ਤਸਕਰ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਕੱਠੇ ਹੋਏ ਲੋਕਾਂ ਨੇ ਰੰਗੇ ਹੱਥੀ ਕਾਬੂ ਕੀਤੇ ਨਸ਼ਾ ਤਸਕਰ ਦਾ ਚੰਗੀ ਤਰ੍ਹਾਂ ਨਾਲ ਕੁਟਾਪਾ ਚਾੜਿ੍ਹਆ ਅਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ। ਬੁਲੋਵਾਲ ਦੇ ਲੋਕਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ’ਚ ਰਹਿ ਰਿਹਾ ਸਰਬਜੀਤ ਨਾਂ ਦਾ ਇਕ ਨੌਜਵਾਨ ਨਸ਼ਾ ਕਰਨ ਦਾ ਆਦੀ ਹੈ। ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਕਈ ਵਾਰ ਨਸ਼ਾ ਕਰਨ ਤੋਂ ਮਨ੍ਹਾ ਕੀਤਾ ਪਰ ਉਸ ਨੇ ਕਿਸੇ ਦੀ ਨਹੀਂ ਸੁਣੀ।

PunjabKesari

ਬੀਤੀ ਰਾਤ ਜਗਤਾਰ ਸਿੰਘ ਨਾਂ ਦਾ ਨਸ਼ਾ ਤਸਕਰ ਉਸ ਨੂੰ ਨਸ਼ਾ ਸਪਲਾਈ ਕਰਨ ਲਈ ਪਿੰਡ ਆਇਆ ਸੀ, ਜਿਸ ਨੂੰ ਸਰਬਜੀਤ ਦੇ ਪਰਿਵਾਰ ਨੇ ਮੌਕੇ ’ਤੇ ਦੇਖ ਲਿਆ। ਗੁੱਸੇ ’ਚ ਆਏ ਸਰਬਜੀਤ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਸ਼ਾ ਤਸਕਰ ਜਗਤਾਰ ਸਿੰਘ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਤੌਰ ’ਤੇ ਜ਼ਖਮੀ ਹੋ ਜਾਣ ਕਾਰਨ ਉਨ੍ਹਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ, ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

PunjabKesari


rajwinder kaur

Content Editor

Related News