ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ (ਵੀਡੀਓ)
Saturday, Apr 17, 2021 - 06:49 PM (IST)
ਹੁਸ਼ਿਆਰਪੁਰ (ਅਮਰੀਕ)— ਅਮਰੀਕਾ ’ਚ ਹੋਏ ਨਸਲੀ ਹਮਲੇ ਨੇ ਇਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ ਚਾਰ ਲੋਕਾਂ ਦੀ ਮੌਤ ਨਾਲ ਉਥੇ ਰਹਿਣ ਵਾਲੇ ਪੰਜਾਬੀ ਮੂਲ ਦੋ ਲੋਕਾਂ ’ਚ ਦਹਿਸ਼ਤ ਫੈਲਾ ਦਿੱਤੀ ਹੈ। ਬੀਤੇ ਦਿਨ ’ਚ ਹੋਏ ਹਮਲੇ ਦੌਰਾਨ ਮਾਰੇ ਗਏ ਚਾਰ ਲੋਕਾਂ ’ਚੋਂ ਇਕ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਜਸਵਿੰਦਰ ਵੀ ਸ਼ਾਮਲ ਸੀ। ਜਸਵਿੰਦਰ ਆਪਣੇ ਬੇਟੇ ਨਾਲ ਅਮਰੀਕਾ ’ਚ ਰਹਿੰਦਾ ਸੀ। ਉਸ ਦੀ ਮੌਤ ਦੀ ਖ਼ਬਰ ਸੁਣ ਕੇ ਜੱਦੀ ਪਿੰਡ ਕੋਟਲਾ ਨੋਧ ਸਿੰਘ ’ਚ ਮਾਤਮ ਦਾ ਛਾ ਗਿਆ ਹੈ।
ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ
ਪਰਿਵਾਰਕ ਮੈਂਬਰਾਂ ਨੇ ਦੁੱਖ ਭਰੀ ਦਾਸਤਾਨ ਸੁਣਾਉਂਦੇ ਹੋਏ ਦੱਸਿਆ ਕਿ ਜਸਵਿੰਦਰ ਆਪਣੇ ਪੁੱਤ ਗੁਰਵਿੰਦਰ ਸਿੰਘ ਦੇ ਕੋਲ ਪਿਛਲੇ 8 ਸਾਲਾਂ ਤੋਂ ਅਮਰੀਕਾ ’ਚ ਰਹਿ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਵਰਿੰਦਰ ਸਿੰਘ ਨੇ ਦੱਸਿਆ ਕਿ ਹਾਲ ਹੀ ’ਚ ਉਨ੍ਹਾਂ ਦੇ ਪਿਤਾ ਜਸਵਿੰਦਰ ਅਤੇ ਮਾਂ ਨੂੰ ਅਮਰੀਕਾ ’ਚ ਪੱਕਾ ਹੋਣ ਨੂੰ ਕਿਹਾ ਗਿਆ ਸੀ। ਪਿਤਾ ਜਸਵਿੰਦਰ ਦੀ ਉਮਰ ਕਰੀਬ 71 ਸਾਲ ਸੀ।
ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਕੁਝ ਸਮਾਂ ਘਰ ਰਹਿਣ ਦੇ ਬਾਅਦ ਫਿਰ ਉਹ ਕੰਮ ’ਤੇ ਜਾਣ ਲੱਗ ਗਏ ਸਨ। ਬੀਤੀ ਸ਼ਾਮ ਜਦੋਂ ਉਹ ਕੰਮ ਤੋਂ ਘਰ ਵਾਪਸ ਜਾ ਰਹੇ ਸਨ ਤਾਂ ਅਚਾਨਕ ਇਕ ਵਿਦੇਸ਼ੀ ਮੂਲ ਦੇ ਨੌਜਵਾਨ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਜਿਸ ’ਚ 8 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਮਿ੍ਰਤਕਾਂ ’ਚ ਚਾਰ ਪੰਜਾਬੀ ਮੂਲ ਦੇ ਸਨ। ਪਰਿਵਾਰ ਮੁਤਾਬਕ ਉਨ੍ਹਾਂ ਨੂੰ ਸਵੇਰੇ ਹੀ ਫੋਨ ਆਇਆ ਕਿ ਉਨ੍ਹਾਂ ਦੇ ਪਿਤਾ ਦੀ ਕੱਲ੍ਹ ਫਾਇਰਿੰਗ ’ਚ ਮੌਤ ਹੋ ਗਈ ਹੈ। ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਹ ਨਸਲੀ ਹਮਲਾ ਹੈ।
ਜ਼ਿਕਰਯੋਗ ਹੈ ਕਿ ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ‘ਫੇਡਐਕਸ’ ਕੰਪਨੀ ਦੇ ਇਕ ਕੰਪਲੈਕਸ ਵਿਚ ਗੋਲੀਬਾਰੀ ਦੀ ਘਟਨਾ ਵਿਚ ਸਿੱਖ ਭਾਈਚਾਰੇ ਦੇ 4 ਵਿਅਕਤੀਆਂ ਸਮੇਤ ਘੱਟ ਤੋਂ ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਭਾਈਚਾਰੇ ਦੇ ਨੇਤਾਵਾਂ ਨੇ ਇਹ ਜਾਣਕਾਰੀ ਦਿੱਤੀ। ਬੰਦੂਕਧਾਰੀ ਹਮਲਾਵਰ ਦੀ ਪਛਾਣ ਇੰਡੀਆਨਾ ਦੇ 19 ਸਾਲਾ ਬ੍ਰੇਂਡਨ ਸਕਾਟ ਹੋਲ ਦੇ ਰੂਪ ਵਿਚ ਕੀਤੀ ਗਈ ਹੈ, ਜਿਸ ਨੇ ਇੰਡੀਆਨਾਪੋਲਿਸ ਵਿਚ ਸਥਿਤ ਫੇਡਐਕਸ ਕੰਪਨੀ ਦੇ ਕੰਪਲੈਕਸ ਵਿਚ ਵੀਰਵਾਰ ਦੇਰ ਰਾਤ ਗੋਲੀਬਾਰੀ ਕਰਨ ਦੇ ਬਾਅਦ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ।
ਇਹ ਵੀ ਪੜ੍ਹੋ : ਦਾਜ ’ਚ ਕਾਰ ਨਾ ਲਿਆਉਣ ’ਤੇ ਸਹੁਰਿਆਂ ਨੇ ਵਿਖਾਏ ਤੇਵਰ, ਗਰਭਵਤੀ ਨੂੰਹ ਨੂੰ ਕੀਤਾ ਹਾਲੋ-ਬੇਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?