ਟਾਂਡਾ ਉੜਮੁੜ ਵਿਚ ਕਾਂਗਰਸ ਨੇ 15 ਵਿਚੋਂ 12 ਸੀਟਾਂ ਉਤੇ ਜਿੱਤ ਕੀਤੀ ਹਾਸਲ
Wednesday, Feb 17, 2021 - 11:47 AM (IST)
 
            
            ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਨਗਰ ਕੌਂਸਲ ਟਾਂਡਾ ਉੜਮੁੜ ਦੀਆਂ ਹੋਈਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੇ ਬਾਜ਼ੀ ਮਾਰਦੇ ਹੋਏ 15 ਤੋਂ 12 ਵਾਰਡਾਂ ਉਤੇ ਜਿੱਤ ਹਾਸਲ ਕੀਤੀ ਹੈ।
ਇਸ ਦੌਰਾਨ ਵਾਰਡ ਨੰਬਰ 1 ਤੋਂ ਕਾਂਗਰਸ ਦੀ ਕੁਲਜੀਤ ਕੌਰ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਗੁਰਸੇਵਕ ਮਾਰਸ਼ਲ ਵਾਰਡ ਨੰਬਰ 3 ਤੋਂ ਕਾਂਗਰਸ ਦੀ ਗੁਰਪ੍ਰੀਤ ਕੌਰ ਵਾਰਡ ਨੰਬਰ 4 ਤੋਂ ਕਾਂਗਰਸ ਦੇ ਸੁਰਿੰਦਰਜੀਤ ਸਿੰਘ ਬਿੱਲੂ ਸੈਣੀ , ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੰਜੂ ਬਾਲਾ, ਵਾਰਡ ਨੰਬਰ 6 ਤੋਂ ਆਜ਼ਾਦ ਉਮੀਦਵਾਰ ਸੁਮਨ ਖੋਸਲਾ, ਵਾਰਡ ਨੰਬਰ 7 ਤੋਂ ਕਾਂਗਰਸ ਦੀ ਸਤਵੰਤ ਕੌਰ ਜੱਗੀ ਵਾਰਡ ਨੰਬਰ 8 ਤੋਂ ਕਾਂਗਰਸ ਦੇ ਦਲਜੀਤ ਸਿੰਘ ,ਵਾਰਡ ਨੰਬਰ 9 ਤੋਂ ਕਾਂਗਰਸ ਦੇ ਕ੍ਰਿਸ਼ਨ ਕੁਮਾਰ ਬਿੱਟੂ, ਵਾਰਡ ਨੰਬਰ 10 ਤੋਂ ਕਾਂਗਰਸ ਦੇ ਹਰੀ ਕ੍ਰਿਸ਼ਨ ਸੈਣੀ, ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦੀ ਜਸਵੰਤ ਕੌਰ, ਵਾਰਡ ਨੰਬਰ 12ਤੋਂ ਕਾਂਗਰਸ ਦੇ ਰਾਜੇਸ਼ ਲਾਡੀ, ਵਾਰਡ ਨੰਬਰ 13 ਤੋਂ ਕਾਂਗਰਸ ਦੀ ਨਰਿੰਦਰ ਕੌਰ ਸੈਣੀ, ਵਾਰਡ ਨੰਬਰ 14 ਤੋਂ ਕਾਂਗਰਸ ਦੇ ਆਸ਼ੂ ਵੈਦ ਅਤੇ ਵਾਰਡ ਨੰਬਰ 15 ਤੋਂ ਕਾਂਗਰਸ ਦੀ ਕਮਲੇਸ਼ ਕੌਰ ਜੇਤੂ ਰਹੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਤ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਐਤਵਾਰ ਨੂੰ ਹੋਏ ਮਤਦਾਨ ਦੇ ਨਤੀਜੇ ਬੁੱਧਵਾਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਤੱਕ ਸਾਫ਼ ਹੋ ਜਾਵੇਗਾ ਕਿ ਜਿੱਤ ਦਾ ਤਾਜ ਕਿਸ ਦੇ ਸਿਰ 'ਤੇ ਸਜੇਗਾ। ਇਸ ਦੇ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਵੀ ਸਪੱਸ਼ਟ ਹੋ ਜਾਵੇਗੀ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            