ਹੁਸ਼ਿਆਰਪੁਰ ਜੇਲ੍ਹ ’ਚ ਜ਼ਬਰਦਸਤ ਗੈਂਗਵਾਰ, ਲਹੂ-ਲੁਹਾਨ ਹੋਏ ਕੈਦੀ

Wednesday, Jul 14, 2021 - 11:22 PM (IST)

ਹੁਸ਼ਿਆਰਪੁਰ ਜੇਲ੍ਹ ’ਚ ਜ਼ਬਰਦਸਤ ਗੈਂਗਵਾਰ, ਲਹੂ-ਲੁਹਾਨ ਹੋਏ ਕੈਦੀ

ਹੁਸ਼ਿਆਰਪੁਰ (ਅਮਰੀਕ) : ਅੱਜ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਉਸ ਸਮੇਂ ਸੁਰਖੀਆਂ ’ਚ ਆ ਗਈ ਜਦੋਂ ਜੇਲ੍ਹ ’ਚ ਬੁੱਧਵਾਰ ਸਵੇਰੇ 2 ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਦੌਰਾਨ ਝੜਪ ’ਚ 2 ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੌਜਵਾਨ ਹਰਜਿੰਦਰਪਾਲ ਜੋ ਕਿ 307 ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹੈ ਅਤੇ ਦੂਸਰਾ ਨੌਜਵਾਨ ਰਮਨ ਕੁਮਾਰ ਜੋ ਕਿ ਕਤਲ ਦੇ ਮਾਮਲੇ ’ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਹੈ ਨੇ ਦੱਸਿਆ ਕਿ ਅੱਜ ਸਵੇਰੇ ਉਹ ਸੁੱਤੇ ਪਏ ਸਨ। ਇਸ ਦੌਰਾਨ ਜੇਲ੍ਹ ’ਚ ਹੀ ਬੰਦ ਇਕ ਹੋਰ ਗੁੱਟ ਦੇ ਮੈਂਬਰਾਂ ਵਲੋਂ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਗਟਰ ਜਾਮ ਹੋਇਆ ਤਾਂ ਠੀਕ ਕਰਨ ਲਈ ਬੁਲਾਏ ਸਫਾਈ ਕਰਮਚਾਰੀ, ਜਦੋਂ ਖੋਲ੍ਹ ਕੇ ਵੇਖਿਆ ਤਾਂ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਦੂਜੇ ਗੁੱਟ ਨਾਲ ਕੋਈ ਗੱਲਬਾਤ ਹੋਈ ਸੀ, ਇਸੇ ਰੰਜਿਸ਼ ਕਾਰਨ ਉਨ੍ਹਾਂ ਵਲੋਂ ਅੱਜ ਉਨ੍ਹਾਂ ਉਪਰ ਹਮਲਾ ਕੀਤਾ ਗਿਆ ਹੈ। ਇਸ ਮੌਕੇ ਗੰਭੀਰ ਜ਼ਖਮੀ ਹੋਏ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਪਣੇ ’ਤੇ ਹਮਲੇ ਦੀ ਸ਼ੰਕਾ ਸੀ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਬੇਨਤੀ ਪੱਤਰ ਵੀ ਦਿੱਤਾ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਜੇਲ੍ਹ ’ਚ ਬਦਲਿਆ ਜਾਵੇ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਨੌਜਵਾਨ ਦਾ ਮਿਲਿਆ ਕੰਕਾਲ, ਸਾਹਮਣੇ ਆਈ ਹੈਰਾਨੀਜਨਕ ਗੱਲ

ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੀ ਮਿਲੀਭੁਗਤ ਨਾਲ ਹੀ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹਾਲਤ ’ਚ ਇੱਥੇ ਆਏ ਸਨ ਅਤੇ ਹਸਪਤਾਲ ਵਲੋਂ ਦੋਵਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਹੁਸਿ਼ਆਰਪੁਰ ਦੀ ਕੇਂਦਰੀ ਜੇਲ੍ਹ ਸੁਰਖੀਆਂ ’ਚ ਆਈ ਹੋਵੇ ਇਸ ਤੋਂ ਪਹਿਲਾਂ ਵੀ ਜੇਲ੍ਹ ’ਚ ਲੜਾਈ ਝਗੜੇ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।

ਇਹ ਵੀ ਪੜ੍ਹੋ : ਕੈਨੇਡਾ ਰਹਿੰਦੀ ਬੇਅੰਤ ਕੌਰ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News