ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ’ਚ ਲਿਖੇ ਮਿਲੇ ਖਾਲਿਸਤਾਨ ਦੇ ਨਾਅਰੇ, ਬਣਿਆ ਦਹਿਸ਼ਤ ਦਾ ਮਾਹੌਲ
Thursday, Jul 21, 2022 - 11:27 AM (IST)

ਹਾਜੀਪੁਰ (ਜੋਸ਼ੀ)-ਕੰਢੀ ਇਲਾਕੇ ’ਚ ਪੈਂਦੇ ਪਿੰਡ ਕੰਧੋਂ ਕਰੋੜਾ, ਗੱਗੜ ਅਤੇ ਜੁਗਿਆਲ ਆਦਿ ਪਿੰਡਾਂ ਵਿਚ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਿਖੇ ਗਏ, ਜਿਸ ਕਾਰਨ ਖੇਤਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪਿੰਡ ਗੱਗੜ, ਕੰਧੋਂ ਕਰੋੜਾ ਅਤੇ ਜੁਗਿਆਲ ਵਿਖੇ ਹਾਜੀਪੁਰ ਪੁਲਸ ਨੇ ਪਹੁੰਚ ਕੇ ਉਪਰੋਕਤ ਨਾਅਰਿਆਂ ਨੂੰ ਪੇਂਟ ਕਰਵਾ ਕੇ ਸਾਫ਼ ਕਰਵਾਇਆ। ਉਕਤ ਪਿੰਡਾਂ ਦੇ ਲੋਕਾਂ ਦਾ ਕਹਿਣਾ ਸੀ ਕਿ ਜੋ ਨਾਅਰੇ ਕੰਧਾਂ ’ਤੇ ਲਿਖੇ ਗਏ ਹਨ, ਉਹ ਮੰਗਲਵਾਰ ਸ਼ਾਮ ਨੂੰ ਹੀ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹੋਣਗੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ
ਮੌਕੇ ’ਤੇ ਮੌਜੂਦ ਭਾਜਪਾ ਦੇ ਨੌਜਵਾਨ ਆਗੂ ਅੰਕਿਤ ਰਾਣਾ ਨੇ ਕਿਹਾ ਕਿ ਜਿਹੜੇ ਵੀ ਵੱਖਵਾਦੀ ਸੋਚ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਮਨਸੂਬਿਆਂ ਨੂੰ ਭਾਜਪਾ ਕਿਸੇ ਵੀ ਕੀਮਤ ’ਤੇ ਨੇਪਰੇ ਨਹੀਂ ਚੜ੍ਹਨ ਦੇਵੇਗੀ। ਰਾਣਾ ਨੇ ਕਿਹਾ ਕਿ ਆਉਣ ਵਾਲੀ 15 ਅਗਸਤ ਨੂੰ ਆਜ਼ਾਦੀ ਦੇ ਦਿਹਾੜੇ ’ਤੇ ਉਹ ਆਪਣੀ ਪਾਰਟੀ ਦੇ ਵਰਕਰਾਂ ਨਾਲ ਉਸ- ਉਸ ਜਗ੍ਹਾ ’ਤੇ ਤਿਰੰਗਾ ਲਹਿਰਾਉਣਗੇ, ਜਿੱਥੇ-ਜਿੱਥੇ ਸ਼ਰਾਰਤੀ ਅਨਸਰਾਂ ਵੱਲੋਂ ਉਪਰੋਕਤ ਨਾਅਰੇ ਲਿਖੇ ਗਏ ਹਨ।
ਇਸ ਸਬੰਧ ਵਿਚ ਐੱਸ. ਐੱਚ. ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਦਾ ਕਹਿਣਾ ਹੈ ਕਿ ਪੁਲਸ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰੇਗੀ। ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਖੇਤਰ ਦਾ ਮਾਹੌਲ ਵਿਗਾੜਣ ਵਿਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ: 26,000 ਨਵੀਆਂ ਭਰਤੀਆਂ ਕਰਨਾ ਤੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਵਿਜੇ ਜੰਜੂਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ