ਹੁਸ਼ਿਆਰਪੁਰ ਲੋਕ ਸਭਾ ਹਲਕੇ ''ਚ ਹੋਵੇਗਾ ਪੰਜ ਕੋਣਾ ਮੁਕਾਬਲਾ, ਜਾਣੋ ਇਸ ਦਾ ਸਿਆਸੀ ਇਤਿਹਾਸ
Monday, May 27, 2024 - 07:00 PM (IST)
ਹੁਸ਼ਿਆਰਪੁਰ : ਪੰਜਾਬ ਦੇ ਉੱਤਰ-ਪੂਰਬ ਵੱਲ ਸ਼ਿਵਾਲਿਕ ਦੀਆਂ ਹਰੀਆਂ-ਭਰੀਆਂ ਪਹਾੜੀਆਂ ਅਤੇ ਸਤਲੁਜ-ਬਿਆਸ ਦਰਿਆ ਵਿਚਾਲੇ ਸਥਿਤ ਇਹ ਜ਼ਿਲ੍ਹਾ ਸਿਆਸਤ 'ਚ ਕਾਫੀ ਅਹਿਮੀਅਤ ਰੱਖਦਾ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਗਿਣਤੀ ਭਾਵੇਂ ਪੱਛੜੇ ਖੇਤਰਾਂ 'ਚ ਆਉਂਦੀ ਹੈ ਪਰ ਵੱਡੇ-ਵੱਡੇ ਸਿਆਸਤਦਾਨਾਂ ਦਾ ਸਬੰਧ ਇਸ ਖੇਤਰ ਨਾਲ ਰਿਹਾ ਹੈ। ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ 1980 'ਚ ਇੱਥੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਸਾਬਕਾ ਕੇਂਦਰੀ ਮੰਤਰੀ ਦਰਬਾਰਾ ਸਿੰਘ ਨੂੰ ਵੀ ਹੁਸ਼ਿਆਰਪੁਰ ਦੇ ਲੋਕਾਂ ਨੇ ਚੁਣ ਕੇ 1971 'ਚ ਸੰਸਦ 'ਚ ਭੇਜਿਆ ਸੀ। ਬਹੁਜਨ ਸਮਾਜ ਪਾਰਟੀ ਦੇ ਬਾਨੀ ਕਾਂਸ਼ੀ ਰਾਮ 1996 'ਚ ਇਸ ਹਲਕੇ ਤੋਂ ਚੋਣ ਜਿੱਤ ਕੇ ਸੰਸਦ ’ਚ ਗਏ। ਪਾਰਟੀ ਦੀ ਮੌਜੂਦਾ ਮੁਖੀ ਤੇ ਯੂ. ਪੀ. ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਵੀ 1992 'ਚ ਇੱਥੋਂ ਚੋਣ ਲੜੀ, ਹਾਲਾਂਕਿ ਉਨ੍ਹਾਂ ਨੂੰ ਸਫ਼ਲਤਾ ਨਹੀਂ ਮਿਲੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਟੁੱਟੇਗਾ ਗਰਮੀ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ Alert, ਲੋਕ ਰਹਿਣ ਸਾਵਧਾਨ
ਹੁਸ਼ਿਆਰਪੁਰ ਦਾ ਚੋਣ ਇਤਿਹਾਸ
ਹੁਸ਼ਿਆਰਪੁਰ ਹਲਕੇ 'ਚ 1952 ਤੋਂ ਲੈ ਕੇ 2019 ਤੱਕ 17 ਵਾਰ ਲੋਕ ਸਭਾ ਚੋਣਾਂ ਹੋਈਆਂ ਹਨ। ਇਸ ਲੋਕ ਸਭਾ ਹਲਕੇ 'ਤੇ ਕਾਂਗਰਸ ਪਾਰਟੀ ਦਾ ਕਾਫੀ ਜ਼ਿਆਦਾ ਦਬਦਬਾ ਰਿਹਾ ਹੈ। ਜੇਕਰ 1999 ਤੋਂ 2019 ਦੀ ਗੱਲ ਕਰੀਏ ਤਾਂ ਇਸ ਸੀਟ 'ਤੇ 3 ਵਾਰ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ ਅਤੇ 2 ਵਾਰ ਇੱਥੋਂ ਕਾਂਗਰਸ ਜੇਤੂ ਰਹੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ ਅਤੇ ਸੋਮ ਪ੍ਰਕਾਸ਼ ਨੇ ਇਸ ਸੀਟ ਤੋਂ ਜਿੱਤ ਹਾਸਲ ਕੀਤੀ।
ਸਾਲ | ਜੇਤੂ | ਪਾਰਟੀ | ਵੋਟਾਂ |
2019 | ਸੋਮ ਪ੍ਰਕਾਸ਼ | ਭਾਜਪਾ | 4,21,320 |
2014 | ਵਿਜੇ ਸਾਂਪਲਾ | ਭਾਜਪਾ | 3,46,643 |
2009 | ਸੰਤੋਸ਼ ਚੌਧਰੀ | ਕਾਂਗਰਸ | 3,58,812 |
2004 | ਅਭਿਨਾਸ਼ ਰਾਏ ਖੰਨਾ | ਭਾਜਪਾ | 2,89,815 |
1999 | ਚਰਨਜੀਤ ਸਿੰਘ ਚੰਨੀ | ਕਾਂਗਰਸ | 2,56,211 |
ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਵਕੀਲ ਦੀ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਇਸ ਵਾਰ ਚੋਣ ਮੈਦਾਨ 'ਚ ਉਤਰੇ ਉਮੀਦਵਾਰ
ਭਾਜਪਾ ਨੇ ਇਸ ਵਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ।
ਕਾਂਗਰਸ ਨੇ ਇਸ ਸੀਟ ਤੋਂ ਯਾਮਿਨੀ ਗੋਮਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ।
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਲ ਹੋਏ ਡਾ. ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।
ਹੁਸ਼ਿਆਰਪੁਰ ਦੇ ਮੌਜੂਦਾ ਵੋਟਰ
ਬਹੁਜਨ ਸਮਾਜ ਪਾਰਟੀ ਵਲੋਂ ਇਸ ਸੀਟ ਤੋਂ ਐਡਵੋਕੇਟ ਰਣਜੀਤ ਕੁਮਾਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਹੁਸ਼ਿਆਰਪੁਰ ਸੀਟ ਲਈ ਕੁਲ ਪੋਲਿੰਗ ਸਟੇਸ਼ਨ 1963 ਹਨ ਅਤੇ ਵੋਟਰਾਂ ਦੀ ਕੁੱਲ ਗਿਣਤੀ 15 ਲੱਖ 95 ਹਜ਼ਾਰ 254 ਹੈ। ਇਨ੍ਹਾਂ ’ਚੋਂ 8 ਲੱਖ 27 ਹਜ਼ਾਰ 740 ਮਰਦ ਵੋਟਰ ਹਨ, ਜਦਕਿ 7 ਲੱਖ 67 ਹਜ਼ਾਰ 471 ਮਹਿਲਾ ਵੋਟਰ ਤੇ 43 ਟਰਾਂਸਜੈਂਡਰ ਵੋਟਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8