ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਗੁੜ-ਸ਼ੱਕਰ ਬਣਾਉਣ ਵਾਲੇ ਵੇਲਣੇ ਚਾਲੂ ਕਰਨ ’ਤੇ ਲਾਈ ਪਾਬੰਦੀ

Thursday, Nov 02, 2023 - 02:11 PM (IST)

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਗੁੜ-ਸ਼ੱਕਰ ਬਣਾਉਣ ਵਾਲੇ ਵੇਲਣੇ ਚਾਲੂ ਕਰਨ ’ਤੇ ਲਾਈ ਪਾਬੰਦੀ

ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਨਵੰਬਰ 2023 ਤੋਂ ਪਹਿਲਾਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਗੁੜ-ਸ਼ੱਕਰ ਬਣਾਉਣ ਵਾਲੇ ਵੇਲਣੇ ਚਾਲੂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਗੁੜ-ਸ਼ੱਕਰ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ’ਤੇ ਵੀ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ, ਫੂਡ ਸੇਫਟੀ ਅਫ਼ਸਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਹੋਵੇਗੀ।

ਇਹ ਵੀ ਪੜ੍ਹੋ: ਭਰਾ ਦੇ ਵਿਆਹ ਗਏ ਪਤੀ ਨੂੰ ਮਿਲੀ ਖ਼ਬਰ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ, ਕਰਵਾਚੌਥ 'ਤੇ ਪਤਨੀ ਨੇ ਕੀਤਾ ਵੱਡਾ ਕਾਂਡ

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵੱਲੋਂ ਇਕ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਵਿਚ ਗੁੜ-ਸ਼ੱਕਰ ਬਣਾਉਣ ਵਾਲਿਆ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੁੜ-ਸ਼ੱਕਰ ਤਿਆਰ ਕਰਦੇ ਸਮੇਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ/ਖੰਡ ਦੀ ਵਰਤੋਂ ਕੀਤੀ ਜਾਂਦੀ ਹੈ। ਕੈਮੀਕਲ/ਖੰਡ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਗੁੜ ਅਤੇ ਚੀਨੀ ਸਿਹਤ ਲਈ ਬਹੁਤ ਖ਼ਤਰਨਾਕ ਹੁੰਦਾ ਹੈ।

ਇਹ ਵੀ ਪੜ੍ਹੋ:  ਕਪੂਰਥਲਾ 'ਚ ਤੜਕਸਾਰ ਵੱਡਾ ਹਾਦਸਾ, 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News