ਹੁਸ਼ਿਆਰਪੁਰ ਦੇ ਵਿਅਕਤੀ ਦੀ ਪੈਰਿਸ ''ਚ ''ਕੋਰੋਨਾ'' ਕਾਰਨ ਹੋਈ ਮੌਤ

Thursday, Apr 23, 2020 - 08:32 PM (IST)

ਹੁਸ਼ਿਆਰਪੁਰ ਦੇ ਵਿਅਕਤੀ ਦੀ ਪੈਰਿਸ ''ਚ ''ਕੋਰੋਨਾ'' ਕਾਰਨ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਜਿੱਥੇ ਭਾਰਤ 'ਚ ਵਰ੍ਹ ਰਿਹਾ ਹੈ, ਉੱਥੇ ਹੀ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਜਕੜ ਲਿਆ ਹੈ। ਕੋਰੋਨਾ ਵਾਇਰਸ ਦੇ ਆਲਮੀ ਕਹਿਰ ਦੀ ਲਪੇਟ 'ਚ ਵਿਦੇਸ਼ 'ਚ ਰਹਿ ਰਹੇ ਪ੍ਰਵਾਸੀ ਪੰਜਾਬੀ ਵੀ ਆ ਰਹੇ ਹਨ। ਬੇਟ ਇਲਾਕੇ ਦੇ ਪਿੰਡ ਇਬ੍ਰਾਹਿਮਪੁਰ ਨਾਲ ਸਬੰਧਿਤ ਅਮਰੀਕ ਸਿੰਘ ਪੁੱਤਰ ਜੀਵਾ ਸਿੰਘ ਦੀ ਬੀਤੀ ਰਾਤ ਪੈਰਿਸ (ਫਰਾਂਸ) 'ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਅਮਰੀਕ ਸਿੰਘ 14 ਵਰ੍ਹਿਆਂ ਤੋਂ ਪੈਰਿਸ 'ਚ ਹੀ ਰਹਿ ਰਿਹਾ ਸੀ। ਅਮਰੀਕ ਸਿੰਘ ਪਿਛਲੇ 1 ਮਹੀਨੇ ਤੋਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਹਸਪਤਾਲ 'ਚ ਜੇਰੇ ਇਲਾਜ ਸੀ।

ਅਮਰੀਕ ਸਿੰਘ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਸਪੇਨ 'ਚ ਰਹਿੰਦਾ ਹੈ, ਜਦੋਂਕਿ ਉਸ ਦੀ ਪਤਨੀ ਟਾਂਡੇ 'ਚ ਹੀ ਰਹਿੰਦੀ ਹੈ।  ਬੀਤੀ ਰਾਤ ਇਹ ਦੁਖਦ ਸੂਚਨਾ ਮਿਲਣ 'ਤੇ ਪਿੰਡ ਵਾਸੀਆਂ ਨੇ ਅੱਜ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਨਾਲ ਦੁੱਖ ਸਾਂਝਾ ਕੀਤਾ। |

ਇਹ ਵੀ ਪੜ੍ਹੋ ► ਪੀ. ਜੀ. ਆਈ. ਤੋਂ ਬੁਰੀ ਖਬਰ, ਕੋਰੋਨਾ ਪਾਜ਼ੇਟਿਵ 6 ਮਹੀਨਿਆਂ ਦੀ ਬੱਚੀ ਨੇ ਤੋੜਿਆ ਦਮ

ਪੰਜਾਬ 'ਚ ਵੀ ਹੋਈ ਅੱਜ 17ਵੀਂ ਮੌਤ
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਕਾਰਨ ਪੀ. ਜੀ. ਆਈ. 'ਚ ਐਡਵਾਂਸ ਪੀਡੀਆਟ੍ਰਿਕ ਸੈਂਟਰ 'ਚ ਕੋਰੋਨਾ ਪਾਜ਼ੇਟਿਵ ਪਾਈ ਗਈ 6 ਮਹੀਨਿਆਂ ਦੀ ਬੱਚੀ ਨੇ ਵੀਰਵਾਰ ਨੂੰ ਦਮ ਤੋੜ ਦਿੱਤਾ। ਬੱਚੀ ਏ. ਪੀ. ਸੀ. ਦੇ ਜਨਰਲ ਵਾਰਡ 'ਚ 9 ਅਪ੍ਰੈਲ ਨੂੰ ਭਰਤੀ ਹੋਈ ਸੀ। ਫਗਵਾੜਾ ਵਾਸੀ ਬੱਚੀ ਨੂੰ ਜੈਨੇਟਿਕ ਹਾਰਟ ਦੀ ਦਿੱਕਤ ਸੀ, ਜਿਸ ਕਾਰਨ ਉਸ ਦੀ ਓਪਨ ਹਾਰਟ ਸਰਜਰੀ ਹੋਣੀ ਸੀ। ਉਸ ਨੂੰ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਪੀ. ਜੀ. ਆਈ. ਰੈਫਰ ਕੀਤਾ ਗਿਆ ਸੀ। ਹਾਰਟ ਦੇ ਵਾਲਵ ਸਹੀ ਤਰੀਕੇ ਨਾਲ ਨਹੀਂ ਬਣੇ, ਜਿਸ ਕਾਰਨ ਆਕਸੀਜਨ ਲਈ ਉਸ ਨੂੰ ਵੈਂਟੀਲੇਟਰ ਦਾ ਸਪੋਰਟ ਦਿੱਤਾ ਜਾ ਰਿਹਾ ਸੀ। 2 ਦਿਨਾਂ ਤੋਂ ਉਸ ਦੀ ਹਾਲਤ ਖਰਾਬ ਸੀ, ਜਿਸ ਤੋਂ ਬਾਅਦ ਉਸ ਦਾ ਕੋਰੋਨਾ ਦਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੇਟਿਵ ਪਾਈ ਗਈ ਸੀ।

PunjabKesari

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 286 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 286 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 62, ਜਲੰਧਰ 'ਚ 62, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 13, ਮਾਨਸਾ 'ਚ 11, ਪਟਿਆਲਾ 'ਚ 49, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਦਾ ਕਹਿਰ : ਸੱਚਾਈ ਤੋਂ ਪਿੱਛੇ ਚੱਲ ਰਿਹੈ ਸਰਕਾਰ ਦਾ ਹੈਲਥ ਬੁਲੇਟਿਨ  ► ਪਠਾਨਕੋਟ ਲਈ ਚੰਗੀ ਖਬਰ, ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੀ 'ਕੋਰੋਨਾ' ਰਿਪੋਰਟ ਨੈਗੇਟਿਵ 


author

Anuradha

Content Editor

Related News