ਟਾਂਡਾ ''ਚ ਸਜਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ
Tuesday, Jan 27, 2026 - 12:09 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649 ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨੇੜੇ ਟਾਂਡਾ ਪੁਲੀ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਤੇ ਧੂਮ ਧਾਮ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਸੇਵਾਵਾਂ ਸੇਵਾ ਸੋਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

ਖ਼ਰਾਬ ਮੌਸਮ ਦੇ ਬਾਵਜੂਦ ਸੰਗਤ ਨੇ ਠੰਡ ਤੇ ਮੌਸਮ ਦੀ ਪਰਵਾਹ ਨਾ ਕਰਦੇ ਹੋਏ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਵਿਸ਼ਾਲ ਨਗਰ ਕੀਰਤਨ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿੱਚ ਪਹੁੰਚਣ ਤੇ ਸੰਸਥਾ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਜਗ੍ਹਾ ਜਗ੍ਹਾ ਚਾਹ ਪਕੌੜੇ ਮਿਠਾਈਆਂ ਫਲ ਫਰੂਟ ਅਤੇ ਗੁਰੂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।
ਵਿਸ਼ਾਲ ਨਗਰ ਕੀਰਤਨ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸੇਵਾਦਾਰ ਪ੍ਰਧਾਨ ਕੀਮਤੀ ਲਾਲ, ਪ੍ਰਧਾਨ ਜਗਦੀਸ਼ ਕੁਮਾਰ ਰਿੰਕਾ, ਪ੍ਰਧਾਨ ਦਿਲਬਾਗ ਕਾਜਲ, ਪ੍ਰਧਾਨ ਗੁਰਸੇਵਕ ਮਾਰਸ਼ਲ, ਸੇਵਾਦਾਰ ਡਾ। ਕੇਵਲ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ,ਯੂਥ ਆਗੂ ਕਮਲਜੀਤ ਸਿੰਘ ਕੁਲਾਰ,ਯੂਥ ਆਗੂ ਸਰਬਜੀਤ ਸਿੰਘ ਮੋਮੀ, ਮਾਸਟਰ ਸੰਜੀਵ ਕੁਮਾਰ, ਨੰਬਰਦਾਰ ਜਗ ਜੀਵਨ ਜੱਗੀ ਨੇ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।
