ਹੁਸ਼ਿਆਰਪੁਰ 'ਚ ਸ਼ੱਕੀ ਹਾਲਾਤ 'ਚ ਪਤੀ-ਪਤਨੀ ਦੀ ਮੌਤ, ਘਰ 'ਚੋਂ ਮਿਲੀਆਂ ਲਾਸ਼ਾਂ (ਵੀਡੀਓ)

Sunday, May 24, 2020 - 01:40 PM (IST)

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਮੁਹੱਲਾ ਸੁਖੀਆਬਾਦ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਘਰ 'ਚੋਂ ਦੇਰ ਰਾਤ ਸ਼ੱਕੀ ਹਾਲਾਤ 'ਚ ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਸੁਖੀਆਬਾਦ ਮੁਹੱਲੇ 'ਚ ਜਸਵੀਰ ਸਿੰਘ ਅਤੇ ਦਲਜੀਤ ਕੌਰ ਆਪਣੇ ਘਰ 'ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਸਨ। ਮੁਹੱਲਾ ਵਾਸੀਆਂ ਨੇ ਦੱੱਸਿਆ ਕਿ ਉਨ੍ਹਾਂ ਦੇ ਘਰ 'ਚੋਂ ਬਦਬੂ ਆ ਰਹੀ ਸੀ ਅਤੇ ਬਾਅਦ 'ਚ ਇਸ ਸਬੰਧੀ ਸਦਰ ਪੁਲਸ ਨੂੰ ਸੂਚਨਾ ਦਿੱਤੀ ਗਈ।

PunjabKesari

ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਦੇਖਿਆ ਕਿ ਘਰ ਦੀ ਪਹਿਲੀ ਮੰਜ਼ਿਲ 'ਤੇ ਦਲਜੀਤ ਦੀ ਬੈੱਡ 'ਤੇ ਲਾਸ਼ ਪਈ ਸੀ ਅਤੇ ਜਸਵੀਰ ਸਿੰਘ ਦੀ ਦੂਜੀ ਮੰਜਲ 'ਤੇ ਪੱਖੇ ਨਾਲ ਲਾਸ਼ ਲਟਕ ਰਹੀ ਸੀ।

PunjabKesari

ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕੀ ਇਨ੍ਹਾਂ ਵੱਲੋਂ ਇਕ ਸਾਲ ਪਹਿਲਾਂ ਵੀ ਸੁਸਾਈਡ ਕਰਨ ਦੀ ਕੋਸ਼ਿਸ਼ ਕੀਤੀ ਸੀ ਜੋ ਕਿ ਮੁਹੱਲਾ ਵਾਸੀਆਂ ਨੇ ਇਨ੍ਹਾਂ ਨੂੰ ਉਸ ਵੇਲੇ ਬਚਾ ਲਿਆ ਸੀ। ਪੁਲਸ ਨੂੰ ਜਸਵੀਰ ਸਿੰਘ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਪੁਲਸ  ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

PunjabKesari


author

shivani attri

Content Editor

Related News