ਹੁਸ਼ਿਆਰਪੁਰ ''ਚ ਦਿਨ-ਦਿਹਾੜੇ ਬੈਂਕ ''ਚ ਲੁੱਟ, ਗੰਨ ਪੁਆਇੰਟ ''ਤੇ ਖੋਹੀ ਲੱਖਾਂ ਦੀ ਨਕਦੀ

Saturday, Sep 05, 2020 - 12:25 PM (IST)

ਹੁਸ਼ਿਆਰਪੁਰ (ਮਿਸ਼ਰਾ, ਰਾਕੇਸ਼ ਸੂਦ)— ਹੁਸ਼ਿਆਰਪੁਰ-ਮਹਿੰਗਰੋਵਾਲ ਰੋਡ 'ਤੇ ਸਥਿਤ ਪਿੰਡ ਭਾਗੋਵਾਲ 'ਚ 4 ਨਕਾਬਪੋਸ਼ਾਂ ਨੇ ਪੰਜਾਬ ਐਂਡ ਸਿੰਧ ਬੈਂਕ 'ਚੋਂ 5 ਲੱਖ 70 ਹਜ਼ਾਰ ਰੁਪਏ ਲੁੱਟ ਲਏ ਗਏ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਅਤੇ ਹੋਰ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)

PunjabKesari

ਦੱਸਿਆ ਜਾਂਦਾ ਹੈ ਕਿ ਚਾਰ ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲੁਟੇਰਿਆਂ ਨੇ ਮੌਕੇ ਤੋਂ ਫਰਾਰ ਹੋਣ ਦੇ ਬਾਅਦ ਬੈਂਕ ਕਾਮਿਆਂ ਦੀ ਚੀਕਾਂ ਸੁਣ ਕੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਲੁੱਟ ਦੀ ਵਾਰਦਾਤ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. (ਸਿਟੀ) ਜਗਦਸ਼ੀ ਰਾਜ ਅੱਤਰੀ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ: ਗੋਰਖਧੰਦੇ ਦਾ ਪਰਦਾਫਾਸ਼, ਬਿਆਸ ਦਰਿਆ ਦੇ ਟਾਪੂ ਤੋਂ ਵੱਡੀ ਮਾਤਰਾ 'ਚ ਲਾਹਣ ਦਾ ਜਖ਼ੀਰਾ ਬਰਾਮਦ

PunjabKesari

ਮੌਕੇ 'ਤੇ ਬੈਂਕ ਕਾਮਿਆਂ ਨੇ ਪੁਲਸ ਨੂੰ ਦੱਸਿਆ ਕਿ ਦੁਪਹਿਰ ਕਰੀਬ ਢਾਈ ਵਜੇ ਚਾਰ ਨਕਾਬਪੋਸ਼ ਲੁਟੇਰੇ ਬੈਂਕ ਦੇ ਅੰਦਰ ਆਏ ਅਤੇ ਗੰਨ ਪੁਆਇੰਟ 'ਤੇ ਕੈਸ਼ੀਅਰ ਨੂੰ ਕੈਸ਼ ਹਵਾਲੇ ਕਰਨ ਨੂੰ ਕਿਹਾ। ਇਸ ਦੌਰਾਨ ਲੁਟੇਰੇ ਲਗਾਤਾਰ ਕਾਮਿਆਂ ਨੂੰ ਧਮਕੀ ਵੀ ਦਿੰਦੇ ਰਹੇ ਸਨ। ਲੁਟੇਰਿਆਂ ਨੇ ਕੈਸ਼ੀਅਰ ਤੋਂ ਕਰੀਬ 5 ਲੱਖ 70 ਹਜ਼ਾਰ ਰੁਪਏ ਲੁੱਟਣ ਦੇ ਬਾਅਦ ਬਾਈਕ 'ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਵੱਲੋਂ ਵਾਰਦਾਤ ਦੌਰਾਨ ਬੈਂਕ ਅੰਦਰ ਲੱਗੇ ਅਤੇ ਬਾਜ਼ਾਰ 'ਚ ਦੁਕਾਨਾਂ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਖੰਗਾਲ ਰਹੀ ਹੈ। ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:  ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ


shivani attri

Content Editor

Related News