ਹੁਸ਼ਿਆਰਪੁਰ ਦੇ ਇਕ ਨਾਮੀ ਕਾਲਜ ’ਚ ਬੀ. ਐੱਸ. ਈ. ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Thursday, Jan 07, 2021 - 06:02 PM (IST)

ਹੁਸ਼ਿਆਰਪੁਰ ਦੇ ਇਕ ਨਾਮੀ ਕਾਲਜ ’ਚ ਬੀ. ਐੱਸ. ਈ. ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਾਮੀ ਕਾਲਜ ਰਿਆਤ ਬਹਿਰਾ ’ਚ ਇਕ ਬੀ. ਐੱਸ. ਈ. ਦੂਜੇ ਸਾਲ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਮਿ੍ਰਤਕਾ ਦੀ ਪਛਾਣ ਸੁਰਭੀ ਕੌਸ਼ਿਕ ਦੇ ਰੂਪ ’ਚ ਹੋਈ ਹੈ।ਇਹ ਵੀ ਪੜ੍ਹੋ :  ਰੂਪਨਗਰ: ਨਾਬਾਲਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਕੀਤਾ ਗਰਭਵਤੀ 

PunjabKesari

ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਈ. ਦੂਜੇ ਸਾਲ ਦੀ ਸੁਰਭੀ ਕੌਸ਼ਿਕ ਨੇ ਦੇਰ ਰਾਤ ਰਿਆਤ ਬਹਿਰਾ ਕੰਪਲੈਕਸ ’ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਿਵੇਂ ਹੀ ਇਸ ਬਾਰੇ ਅੱਜ ਸਵੇਰੇ ਪਤਾ ਲੱਗਾ ਤਾਂ ਕੰਪਲੈਕਸ ’ਚ ਹਲਚਲ ਮਚ ਗਈ। ਸੁਰਭੀ ਮੂਲ ਰੂਪ ਨਾਲ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਹਾਲ ਹੀ ’ਚ ਉਸ ਨੇ ਪੇਪਰ ਦਿੱਤਾ ਸੀ। ਪੁਲਸ ਨੂੰ ਲਾਸ਼ ਦੇ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  
ਇਹ ਵੀ ਪੜ੍ਹੋ :  ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News