ਬਦਲ ਗਿਆ ਹਸਪਤਾਲਾਂ ਦਾ ਸਮਾਂ, ਭਲਕੇ ਤੋਂ ਇਸ ਸਮੇਂ ਮਿਲਣਗੇ ਡਾਕਟਰ
Wednesday, Oct 15, 2025 - 12:02 PM (IST)

ਮੋਹਾਲੀ (ਰਣਬੀਰ) : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ’ਚ 16 ਅਕਤੂਬਰ ਤੋਂ ਤਬਦੀਲੀ ਹੋ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 9 ਵਜੇ ਖੁੱਲ੍ਹਣਗੀਆਂ ਤੇ ਦੁਪਹਿਰ 3 ਵਜੇ ਬੰਦ ਹੋਣਗੀਆਂ, ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਲਗਾਤਾਰ 24 ਘੰਟੇ ਦਿੱਤੀਆਂ ਜਾਣਗੀਆਂ। ਇਨ੍ਹਾਂ ਸੰਸਥਾਵਾਂ ’ਚ ਜ਼ਿਲ੍ਹਾ ਹਸਪਤਾਲ ਮੋਹਾਲੀ ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ.ਐੱਸ.ਆਈ. ਹਸਪਤਾਲ, ਡਿਸਪੈਂਸਰੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ : ਲਓ ਜੀ ਜਾਰੀ ਹੋ ਗਏ ਨਵੇਂ ਹੁਕਮ, ਸਕੂਲਾਂ ਦੇ ਅਧਿਆਪਕਾਂ ਨੂੰ...
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹਸਪਤਾਲਾਂ ਵਿਚਲੇ ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਤਾਂ ਕਿ ਪਰਚੀ ਬਣਾਉਣ ਸਮੇਂ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗਣ ਅਤੇ ਮਰੀਜ਼ ਆਪਣੀ ਜਾਂਚ ਅਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ਸਿਰ ਕਰਵਾ ਸਕਣ। ਡਾ. ਜੈਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਜ਼ਿਲ੍ਹੇ ਦੇ ਸਬੰਧਤ ਹਸਪਤਾਲਾਂ ਵਿਚਲੇ ਦਫ਼ਤਰਾਂ ਦੇ ਕੰਮ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ’ਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e