ਪਸ਼ੂਆਂ ਨੂੰ ਛੱਪੜ ''ਚ ਛੱਡਣ ਜਾ ਰਹੇ ਨੌਜਵਾਨ ''ਤੇ ਹਮਲਾ, ਜ਼ਖਮੀ

12/21/2017 11:13:54 AM

ਤਪਾ ਮੰਡੀ (ਸ਼ਾਮ, ਗਰਗ)- ਸਬ-ਡਵੀਜ਼ਨਲ ਹਸਪਤਾਲ ਤਪਾ 'ਚ ਜ਼ੇਰੇ ਇਲਾਜ ਨੌਜਵਾਨ ਅਵਤਾਰ ਸਿੰਘ ਉਰਫ ਪੱਪੂ ਟੱਲੇਵਾਲੀਆ ਨੇ ਦੱਸਿਆ ਕਿ ਉਹ ਸਵੇਰੇ ਸ਼ਹਿਣਾ ਦੇ ਛੱਪੜ 'ਚ ਪਸ਼ੂ ਛੱਡਣ ਜਾ ਰਿਹਾ ਸੀ ਕਿ ਉਸ ਨਾਲ ਕੁਝ ਸਮਾਂ ਪਹਿਲਾਂ ਤੋਂ ਰੰਜਿਸ਼ ਰੱਖਦੇ ਵਿਰੋਧੀਆਂ ਨੇ ਗੰਡਾਸਿਆਂ, ਬੇਸਬੈਟਾਂ ਤੇ ਸੋਟੀਆਂ ਨਾਲ ਹਮਲਾ ਕਰ ਕੇ ਇਕ ਲੱਤ ਤੋੜ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ। ਸੂਚਨਾ ਮਿਲਣ ਉਪਰੰਤ ਥਾਣੇਦਾਰ ਅਵਤਾਰ ਸਿੰਘ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।