ਸਰਕਾਰੀ ਹਸਪਤਾਲ ਦੀ ਛੱਤ ''ਤੇ ਖੂਨ ਨਾਲ ਲੱਥ-ਪੱਥ ਮਿਲੀ ਨੌਜਵਾਨ ਦੀ ਲਾਸ਼

Friday, Apr 05, 2024 - 04:12 PM (IST)

ਸਰਕਾਰੀ ਹਸਪਤਾਲ ਦੀ ਛੱਤ ''ਤੇ ਖੂਨ ਨਾਲ ਲੱਥ-ਪੱਥ ਮਿਲੀ ਨੌਜਵਾਨ ਦੀ ਲਾਸ਼

ਨਾਭਾ (ਖੁਰਾਣਾ) : ਨਾਭਾ ਦੇ ਸਰਕਾਰੀ ਹਸਪਤਾਲ ਦੀ ਛੱਤ 'ਤੇ ਖੂਨ ਨਾਲ ਲੱਥ-ਪੱਥ ਜੋਰਾਵਰ ਸਿੰਘ ਉਰਫ ਸੰਟੀ ਸਾਲਾਂ 40 ਪੁੱਤਰ ਘਮੰਡਾ ਸਿੰਘ ਵਾਸੀ ਜਸਪਾਲ ਕਲੋਨੀ ਨਾਭਾ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸ਼ੰਟੀ ਨੂੰ ਕੱਲ ਸ਼ਾਮ 3 ਵਜੇ ਕੋਈ ਨੌਜਵਾਨ ਫੋਨ ਕਰਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਦਾ ਮੋਬਾਇਲ ਬੰਦ ਆ ਰਿਹਾ ਸੀ। ਮ੍ਰਿਤਕ ਨੌਜਵਾਨ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ।

ਮ੍ਰਿਤਕ ਦੇ ਪਿਤਾ ਘਮੰਡਾ ਸਿੰਘ ਮੁਤਾਬਕ ਉਨ੍ਹਾਂ ਦਾ ਪੁੱਤਰ ਕੱਲ੍ਹ ਤੋਂ ਘਰੋਂ ਲਾਪਤਾ ਸੀ ਅਤੇ ਦੁਪਹਿਰ ਬਾਅਦ 3 ਵਜੇ ਤੋਂ ਬਾਅਦ ਉਸਨੇ ਫੋਨ ਵੀ ਨਹੀਂ ਚੁੱਕਿਆ। ਸ਼ੰਟੀ ਦੀਆਂ ਦੋਵਾਂ ਬਾਹਾਂ ਅਤੇ ਮੂੰਹ ਵਿੱਚੋਂ ਖੂਨ ਨਿਕਲ ਰਿਹਾ ਸੀ ਅਤੇ ਸੱਟਾਂ ਦੇ ਨਿਸ਼ਾਨ ਸਨ, ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਜਿਹੜਾ ਨੌਜਵਾਨ ਉਸ ਨੂੰ ਲੈ ਕੇ ਗਿਆ ਸੀ ਉਸ ਨੇ ਹੀ ਸ਼ੰਟੀ ਦਾ ਕਤਲ ਕੀਤਾ ਹੈ, ਅਤੇ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ ਨਾਭਾ ਕੋਤਵਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਮੁਤਾਬਕ ਪੜਤਾਲ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਗੰਭੀਰਤਾ ਨਾਲ ਇਸ ਦੀ ਜਾਂਚ ਕਰ ਰਹੀ ਹੈ।


author

Gurminder Singh

Content Editor

Related News