ਚਾਲੂ ਭੱਠੀ, ਲਾਹਣ ਅਤੇ ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਬਰਾਮਦ, 3 ਨਾਮਜ਼ਦ

07/27/2017 3:53:05 PM


ਬਟਾਲਾ(ਬੇਰੀ)-ਅੱਜ ਪੁਲਸ ਜ਼ਿਲਾ ਬਟਾਲਾ ਦੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਵੱਖ-ਵੱਖ ਸਥਾਨਾਂ ਤੋਂ ਇਕ ਚਾਲੂ ਭੱਠੀ, ਲਾਹਣ ਅਤੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ਰਾਰਤੀ ਅਨਸਰਾਂ ਦੀ ਤਲਾਸ਼ 'ਚ ਪਿੰਡ ਵਹੀਲਾ ਬੱਜੂ ਮੋੜ ਮੋਮਨਵਾਲ 'ਚ ਮੌਜੂਦ ਸਨ ਕਿ ਗੁਪਤਚਰ ਨੇ ਗੁਪਤਾ ਸੂਚਨਾ ਦਿੱਤੀ ਕਿ ਨਿਰਮਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਤਲਵੰਡੀ ਭਿੰਡਰ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਜੇਕਰ ਛਾਪਾ ਮਾਰਿਆ ਜਾਵੇ ਤਾਂ ਬਹੁਤ ਸਾਰੀ ਨਾਜਾਇਜ਼ ਸ਼ਰਾਬ ਦੀ ਬਰਾਮਦ ਕੀਤੀ ਜਾ ਸਕਦੀ ਹੈ। ਹੌਲਦਾਰ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਇਸਦੇ ਤੁਰੰਤ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪਾ ਮਾਰਿਆਂ ਤਾਂ ਉਥੋਂ ਪੁਲਸ ਕਰਮਚਾਰੀਆਂ ਨੇ ਇਕ ਚਾਲੂ ਭੱਠੀ, 4 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 20 ਕਿਲੋ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਹੌਲਦਾਰ ਕੁਲਵੰਤ ਅਨੁਸਾਰ ਉਕਤ ਵਿਅਕਤੀ ਦੇ ਵਿਰੁੱਧ ਥਾਣਾ ਘੁਮਾਣ 'ਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਬਾਹਰੋਂ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਨ ਵਾਲਾ ਨਾਮਜ਼ਦ
ਥਾਣਾ ਰੰਗੜ ਨੰਗਲ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦੇਸੀ ਠੇਕਾ ਬਾਹਰੋਂ ਲਿਆ ਕੇ ਵੇਚਣ ਦਾ ਧੰਦਾ ਕਰਨ ਵਾਲੇ ਨੂੰ ਨਾਮਜ਼ਦ ਕੀਤਾ ਹੈ। ਏ. ਐੱਸ. ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਕੇਵਲ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਬੁਝਿਆਂਵਾਲੀ ਜੋ ਬਾਹਰੋਂ ਸ਼ਰਾਬ ਦੇਸੀ ਠੇਕਾ ਲਿਆ ਕੇ ਆਪਣੇ ਘਰ 'ਚ ਵੇਚਣ ਦਾ ਧੰਦਾ ਕਰਦਾ ਹੈ, ਦੇ ਘਰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਛਾਪਾ ਮਾਰਿਆ ਤਾਂ ਉਥੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਠੇਕਾ ਮਾਰਕਾ ਕੈਸ਼ ਬਰਾਮਦ ਹੋਈ ਜਦਕਿ ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ। ਏ. ਐੱਸ. ਆਈ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਰੰਗੜ ਨੰਗਲ 'ਚ ਦਰਜ ਕਰ ਦਿੱਤਾ ਗਿਆ ਹੈ।

ਨਾਜਾਇਜ਼ ਸ਼ਰਾਬ ਬਰਾਮਦ
ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਸੂਚਨਾ ਦੇ ਆਧਾਰ 'ਤੇ ਸੁਖਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨੂੰ ਕਾਬੂ ਕਰਕੇ ਇਸ ਕੋਲੋਂ 6750 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇਸਦੇ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣੇ 'ਚ ਕੇਸ ਦਰਜ ਕਰਨ ਦੇ ਬਾਅਦ ਇਸ ਨੂੰ ਜਮਾਨਤ 'ਤੇ ਰਿਹਾਅ ਕਰ ਦਿੱਤਾ ਹੈ।