ਜਲਾਲਾਬਾਦ ’ਚ ਕੜਾਕੇ ਦੀ ਗਰਮੀ ਨੇ ਲੋਕਾਂ ਦੀ ਕਰਵਾਈ ਤੋਬਾ, ਸਾਫਟ ਡਰਿੰਕਸ ਦੀਆਂ ਦੁਕਾਨਾਂ ’ਤੇ ਲੱਗੀ ਭੀੜ
Monday, May 20, 2024 - 02:41 PM (IST)
ਜਲਾਲਾਬਾਦ (ਆਦਰਸ਼, ਜਤਿੰਦਰ) - ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਤੇਜ਼ ਗਰਮ ਹਵਾਵਾਂ ਦੇ ਨਾਲ ਅੱਤ ਦੀ ਗਰਮੀ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਐਤਵਾਰ ਨੂੰ ਜਲਾਲਾਬਾਦ ’ਚ ਦਿਨ ਦਾ ਤਾਪਤਾਨ 43 ਡਿਗਰੀ ਤੱਕ ਪਾਇਆ ਗਿਆ ਅਤੇ ਆਉਣ ਵਾਲੇ ਦਿਨਾਂ ’ਚ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਪਾਰਾ 47 ਡਿਗਰੀ ਨੂੰ ਛੂਹ ਜਾਵੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਹਰ ਪਾਸੇ ਲੋਕ ਕੜਕਦੀ ਧੁੱਪ ਤੋਂ ਬਚਦੇ ਨਜ਼ਰ ਆ ਰਹੇ ਸਨ ਅਤੇ ਦਿਨ ਵੇਲੇ ਬਹੁਤ ਘੱਟ ਲੋਕ ਸੜਕਾਂ ’ਤੇ ਦਿਖਾਈ ਦੇ ਰਹੇ ਹਨ। ਕੜਾਕੇ ਦੀ ਪੈ ਰਹੀ ਗਰਮੀ ਨੇ ਲੋਕਾਂ ਦੀ ਤੋਬਾ-ਤੋਬਾ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ - ਸਕੂਲ ਦਾ ਕੰਮ ਨਾ ਕਰਨ 'ਤੇ ਕਸਾਈ ਬਣਿਆ ਮਾਸਟਰ, 8 ਸਾਲਾ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ
ਗਰਮੀ ਤੋਂ ਬਚਣ ਲਈ ਲੋਕ ਠੰਢੇ ਪੀਣ ਵਾਲੇ ਪਦਾਰਥਾਂ ਦੀ ਬਹੁਤ ਵਰਤੋਂ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਵੇਰੇ-ਸ਼ਾਮ ਜੂਸ ਅਤੇ ਸਾਫਟ ਡਰਿੰਕਸ ਦੀਆਂ ਦੁਕਾਨਾਂ ’ਤੇ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ। ਓਧਰ ਦੂਜੇ ਪਾਸੇ ਅੱਤ ਦੀ ਪੈ ਰਹੀ ਗਰਮੀ ਦੇ ਕਾਰਨ ਸਭ ਤੋਂ ਜ਼ਿਆਦਾ ਸੰਤਾਪ ਮਿਹਨਤ-ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਸਹਿਣ ਕਰਨਾ ਪੈ ਰਿਹਾ ਅਤੇ ਵਾਹਨ ਚਾਲਕਾਂ ਨੂੰ ਵੀ ਤੇਜ਼ ਹਵਾਵਾਂ ਦੇ ਕਾਰਨ ਸੜਕਾਂ ’ਤੇ ਬੜੀ ਮੁਸ਼ਕਿਲ ਨਾਲ ਸਫ਼ਰ ਕਰਨਾ ਪੈ ਰਿਹਾ ਹੈ। ਲੋਕ ਗਰਮੀ ਤੋਂ ਰਾਹਤ ਪਾਉਣ ਲਈ ਜਿਥੇ ਕਿ ਪਾਣੀ ਦੀ ਵਰਤੋਂ ਕਰ ਰਹੇ ਹਨ ਅਤੇ ਉਥੇ ਸ਼ਹਿਰਾਂ ਅੰਦਰ ਲੱਗੇ ਆਰ. ਓ. ਸਿਸਟਮਾਂ ’ਤੇ ਵੀ ਲੋਕਾਂ ਦੀ ਖ਼ਾਸ ਭੀੜ ਦੇਖਣ ਨੂੰ ਮਿਲੀ ਰਹੀ ਹੈ। ਗਰਮੀ ਕਾਰਨ ਜਲਾਲਾਬਾਦ ਸ਼ਹਿਰ ਦੇ ਬਾਜ਼ਾਰਾਂ ’ਚ ਦੁਕਾਨਦਾਰ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਬਹੁਤ ਘੱਟ ਲੋਕ ਖਰੀਦਦਾਰੀ ਕਰਨ ਲਈ ਨਿਕਲ ਰਹੇ ਹਨ।
ਇਹ ਵੀ ਪੜ੍ਹੋ - ਚਿੱਟੇ ਦੇ ਨਸ਼ੇ ਕਾਰਨ ਉਜੜਿਆ ਹੱਸਦਾ ਵੱਸਦਾ ਘਰ, 2 ਬੱਚਿਆਂ ਦੇ ਪਿਓ ਦੀ ਹੋਈ ਮੌਤ, ਪਿਆ ਚੀਕ-ਚਿਹਾੜਾ
ਗਰਮੀਆਂ ’ਚ ਬਾਹਰੋਂ ਆਉਣ ਤੋਂ ਤੁਰੰਤ ਬਾਅਦ ਪਾਣੀ ਪੀਣ ਤੋਂ ਪ੍ਰਹੇਜ਼ ਕਰੋ
ਗਰਮੀ ਦੇ ਮੌਸਮ ’ਚ ਜਦੋਂ ਵੀ ਤੁਸੀਂ ਘਰੋਂ ਬਾਹਰ ਨਿਕਲਦੇ ਰਹੇ ਤਾਂ ਪਾਣੀ ਪੀਣਾ ਚੰਗਾ ਹੈ ਪਰ ਤੇਜ਼ ਧੁੱਪ ਅਤੇ ਗਰਮੀ ’ਚ ਬਾਹਰੋਂ ਆਉਣ ਤੋਂ ਤੁਰੰਤ ਬਾਅਦ ਪਾਣੀ ਪੀਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗਰਮੀਆਂ ’ਚ ਗੂੜ੍ਹੇ ਰੰਗ ਦੇ ਕੱਪੜਿਆਂ ਦੀ ਥਾਂ ਹਲਕੇ ਅਤੇ ਚਿੱਟੇ ਰੰਗ ਦੇ ਕੱਪੜਿਆਂ ਨੂੰ ਮਹੱਤਵ ਦੇਣਾ ਚਾਹੀਦਾ ਹੈ, ਕਿਉਂਕਿ ਗੂੜ੍ਹੇ ਰੰਗ ਦੇ ਕੱਪੜੇ ਊਰਜਾ ਸੋਖਕ ਹੁੰਦੇ ਹਨ, ਜੋ ਬਹੁਤ ਜ਼ਿਆਦਾ ਅਤੇ ਜਲਦੀ ਗਰਮ ਹੁੰਦੇ ਹਨ। ਗਰਮੀਆਂ ’ਚ ਸਾਨੂੰ ਜ਼ਿਆਦਾ ਤੇਲ ਅਤੇ ਮਸਾਲਿਆਂ ਵਾਲੇ ਭੋਜਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਜੋ ਸਿੱਧੇ ਤੌਰ ’ਤੇ ਸਾਡੀ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੇ ਹਨ।
ਇਹ ਵੀ ਪੜ੍ਹੋ - ਫਾਜ਼ਿਲਕਾ 'ਚ ਵੱਡੀ ਵਾਰਦਾਤ: ਘਰ ਦੇ ਕਮਰੇ 'ਚ ਬੰਦ ਕਰ ਕੁੱਟ-ਕੁੱਟ ਕਤਲ ਕਰ 'ਤਾ ਵਿਅਕਤੀ, ਫੈਲੀ ਸਨਸਨੀ
ਲੋਕ ਗਰਮੀ ਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ : ਡਾ. ਚੰਦਰ ਸ਼ੇਖਰ
ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਲੂ ਦੇ ਮਰੀਜ਼ ਨਹੀਂ ਵੱਖਰੇ ਅਤੇ ਸਪੈਸ਼ਲ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ।
ਲੂ ਲੱਗਣ ’ਤੇ ਸਿਹਤ ਨੂੰ ਠੀਕ ਰੱਖਣ ਲਈ ਕਿੰਨਾ ਪਦਾਰਥਾਂ ਦਾ ਕਰੀਏ ਸੇਵਨ
ਸਨਸਟਰੋਕ ਤੋਂ ਪੀੜਤ ਵਿਅਕਤੀ ਨੂੰ ਛਾਂ, ਪੱਖੇ ਜਾਂ ਕੂਲਰ ਦੇ ਸਾਹਮਣੇ ਲੇਟਣ ਦਿਓ। ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਲਈ ਸਰੀਰ, ਗਰਦਨ, ਸਿਰ ਅਤੇ ਢਿੱਡ ’ਤੇ ਠੰਢੇ ਪਾਣੀ ਦੇ ਗਿੱਲੇ ਕੱਪੜੇ ਰੱਖੋ। ਕਠੋਰ ਧੁੱਪ ’ਚ ਬੇਲੋੜੇ ਘਰ ਤੋਂ ਬਾਹਰ ਨਾ ਨਿਕਲੋ। ਧੁੱਪ ’ਚ ਢਿੱਲੇ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਓ। ਪੌਸ਼ਟਿਕ ਭੋਜਨ ਖਾ ਕੇ ਅਤੇ ਪੀਣ ਵਾਲੇ ਪਦਾਰਥ ਲੈ ਕੇ ਹੀ ਘਰੋਂ ਬਾਹਰ ਨਿਕਲੋ ਆਦਿ।
ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8